ਕਰਨਲ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਪੰਜਾਬ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ :

ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਤੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਘਟਨਾ ਨੂੰ ਲੈ ਕੇ ਕਰਨਲ ਦੀ ਪਤਨੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਕਾਤ ਕੀਤੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਬਾਠ ਨਾਲ ਕੁਝ ਆਰਮੀ ਦੇ ਸੇਵਾ ਮੁਕਤ ਅਧਿਕਾਰੀ ਸਨ।

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦਾ ਸਿਰ ਪਿਲੋਸਿਆ ਹੈ। ਉਨ੍ਹਾਂ ਵਿਸ਼ਵਾਸ ਦਿੱਤਾ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ। ਉਨ੍ਹਾਂ ਉਸੇ ਸਮੇਂ ਅਧਿਕਾਰੀਆਂ ਨੂੰ ਬੁਲਾ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਸ਼ਾਮ ਤੱਕ ਪੂਰੀ ਸਥਿਤੀ ਸਾਫ ਕਰਨ ਦੀ ਗੱਲ ਕਹੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।