ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ

Top Trending News

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ
ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
Weather report: ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਜਾਰੀ ਰਹਿ ਸਕਦਾ ਹੈ। ਭਲਕੇ ਤੱਕ ਤਾਪਮਾਨ 2 ਤੋਂ 5 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਸੂਰਜ ਤੇਜ਼ ਰਹੇਗਾ ਅਤੇ ਦੁਪਹਿਰ ਵੇਲੇ ਗਰਮੀ ਦਾ ਪ੍ਰਭਾਵ ਜ਼ਿਆਦਾ ਮਹਿਸੂਸ ਹੋਵੇਗਾ। ਹਾਲਾਂਕਿ ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।