ਚੰਡੀਗੜ੍ਹ : 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਲਾਅ ਅਫ਼ਸਰਾਂ ਦੀ ਭਰਤੀ ਕਰਨ ਜਾ ਰਹੀ ਹੈ। ਸਰਕਾਰ ਵੱਲੋਂ 124 ਲਾਅ ਅਫ਼ਸਰ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ।
ਸਰਕਾਰ ਮਈ ਮਹੀਨੇ ਤੱਕ ਨਿਯੁਕਤੀਆਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਪੂਰੀ ਪ੍ਰਕਿਰਿਆ ਜਲਦੀ ਹੀ ਪੂਰੀ ਕਰ ਲਈ ਜਾਵੇਗੀ।
ਪੰਜਾਬ ਸਰਕਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਨਿਯੁਕਤੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 25 ਅਪ੍ਰੈਲ ਹੈ।

Published on: ਅਪ੍ਰੈਲ 17, 2025 1:37 ਬਾਃ ਦੁਃ