ਅਮਰੀਕਾ ’ਚ ਗੈਂਗਸਟਰ ਹੈਪੀ ਪਾਸੀਆ ਗ੍ਰਿਫਤਾਰ

ਪੰਜਾਬ ਪ੍ਰਵਾਸੀ ਪੰਜਾਬੀ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਹੋਏ ਗ੍ਰੇਨੇਡ ਹਮਲਿਆਂ ਵਿੱਚ ਸ਼ਾਮਲ ਖਤਰਨਾਕ ਗੈਂਗਸਟਰ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ ਸਿੰਘ ਉਰਫ਼ ਹੈਪੀ ਪਸੀਆ ਦੀ ਗ੍ਰਿਫ਼ਤਾਰੀ ਦੀ ਅਮਰੀਕਾ ਦੀ ਏਜੰਸੀ ਐਫਬੀਆਈ ਨੇ ਆਪਣੀ ਇੱਕ ਪੋਸਟ ਰਾਹੀਂ ਪੁਸ਼ਟੀ ਵੀ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।