ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਅੱਜ ਪੰਜਾਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸੂਬੇ ਵਿੱਚ ਕਈ ਥਾਵਾਂ ਉਤੇ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖਬਰ ਸਾਹਮਣੇ ਆਈ ਹੈ। 12.21 ਮਿੰਟ ਉਤੇ ਭੂਚਾਲ ਦੇ ਝਟਕੇ ਲੱਗੇ ਹਨ। ਚੰਡੀਗੜ੍ਹ ਤੇ ਪੰਚਕੂਲਾ ਵਿੱਚ ਹਲਕਾ ਝਟਕਾ ਮਹਿਸੂਸ ਕੀਤਾ ਗਿਆ ਹੈ। ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ ਵਿੱਚ ਦੱਸਿਆ ਜਾ ਰਿਹਾ ਹੈ ਕਿ ਝਟਕੇ ਲੱਗੇ ਹਨ। ਅਫਗਾਨਿਸਤਾਨ ਭੂਚਾਲ ਦਾ ਕੇਂਦਰ ਰਿਹਾ ਹੈ ਜਿੱਥੇ 5.9 ਤਵਿਰਤਾ ਦੱਸੀ ਜਾ ਰਹੀ ਹੈ। ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਵਿੱਚ ਝਟਕੇ ਲੱਗੇ ਹਨ।




