ਸਪੀਕਰ ਸ. ਸੰਧਵਾਂ ਨੇ ਚਾਰ ਸਕੂਲਾਂ ਵਿੱਚ 58.52 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਕੋਟਕਪੂਰਾ 19 ਅਪ੍ਰੈਲ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਕੋਟਕਪੂਰਾ ਦੇ ਚਾਰ ਸਰਕਾਰੀ ਸਕੂਲਾਂ ਵਿੱਚ 58.52 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਹਨਾਂ ਪ੍ਰੋਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ, ਸਰਕਾਰੀ ਮਿਡਲ ਸਕੂਲ ਗਾਂਧੀ ਬਸਤੀ, ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ ਸ਼ਾਮਲ ਹਨ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਉੱਚ ਪੱਧਰੀ ਕਾਨਵੈਂਟ ਸਕੂਲਾਂ ਦੇ ਮਿਆਰਾਂ ਦੇ ਅਨੁਸਾਰ ਬਦਲ ਰਹੇ ਹਾਂ। ਉਨ੍ਹਾਂ ਨੂੰ ਸਮਾਰਟ ਕਲਾਸਰੂਮ, ਉੱਨਤ ਕੰਪਿਊਟਰ ਅਤੇ ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਚੰਗੀ ਤਰ੍ਹਾਂ ਡਿਜ਼ਾਈਨ ਕੀਤੇ ਖੇਡ ਦੇ ਮੈਦਾਨਾਂ ਵਰਗੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੁਰਗਾਪੁਰੀ ਕੋਟਕਪੂਰਾ ਲਈ 18.52 ਲੱਖ ਗਰਾਂਟ ਨਾਲ ਆਰ.ਓ, ਬਾਥਰੂਮ, ਹੜ ਲਈ ਸਕੂਲ ਵਿੱਚ ਭਰਤ, ਕਮਰਿਆਂ ਦਾ ਨਿਰਮਾਣ ਅਤੇ ਰਿਪੇਅਰ, ਛੱਤ ਦੀ ਮੇਜਰ ਰਿਪੇਅਰ, ਰੇਨ ਹਾਰਵੈਸਟਿੰਗ ਆਦਿ ਕੰਮ ਕਰਵਾਏ ਗਏ ਹਨ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ 27.86 ਲੱਖ ਰੁਪਏ ਜਿਸ ਵਿੱਚ ਕਮਰਿਆਂ ਦਾ ਨਵੀਨੀਕਰਨ, ਲੈਬ ਦੀ ਉਸਾਰੀ,ਵਿਦਿਆਰਥੀ ਲਈ ਵਿਦਿਅਕ ਟੂਰ ਗਰਾਂਟ,ਖੇਡ ਗਰਾਊਂਡ ਆਦਿ ਸ਼ਾਮਿਲ ਹਨ।
ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਗਾਂਧੀ ਬਸਤੀ ਵਿਖੇ 2.26 ਲੱਖ ਗਰਾਂਟ, ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ 9.88 ਲੱਖ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਜਿਸ ਵਿੱਚ ਕਮਰੇ, ਬਾਥਰੂਮ, ਪੈਨਲ, ਚਾਰ ਦੀਵਾਰੀ ਦੀ ਰਿਪੇਅਰ ਆਦਿ ਦੇ ਕੰਮ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਅਸੀਂ ਉਨ੍ਹਾਂ ਨੂੰ ਹਰ ਸੰਭਵ ਮੌਕਾ ਪ੍ਰਦਾਨ ਕਰਨ ਲਈ ਸਮਰਪਿਤ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਸਕੂਲ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਕਾਫ਼ੀ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪੇ ਵੀ ਖੁਸ਼ ਹਨ ਕਿ ਬੱਚਿਆਂ ਨੂੰ ਪੜ੍ਹਨ ਲਈ ਆਧੁਨਿਕ ਸਹੂਲਤਾਂ ਬਿਲਕੁਲ ਮੁਫਤ ਵਿੱਚ ਮਿਲ ਰਹੀਆਂ ਹਨ।
ਇਸ ਮੌਕੇ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ,ਸ਼੍ਰੀਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫਸਰ ਸਕੈਂਡਰੀ, ਡਿਪਟੀ ਡੀ ਈਓ ਸ਼੍ਰੀ ਪ੍ਰਦੀਪ ਦਿਓੜਾ,ਮਨੀਸ਼ ਛਾਬੜਾ, ਇੰਦਰਜੀਤ ਕੌਰ,ਸੁਰਿੰਦਰ ਪਾਲ ਸਿੰਘ, ਰਵਿੰਦਰ ਸਿੰਘ, ਅਮਨ ਬਾਂਸਲ,ਰਵਿੰਦਰ ਕੁਮਾਰ, ਸ਼ਿਵਚਰਨ ਦਾਸ, ਸੁਨੀਤਾ, ਰੁਪਿੰਦਰ ਕੌਰ, ਸੇਵਕ ਸਿੰਘ, ਰੇਖਾ ਗਰਗ, ਸ਼ੀਤਲ, ਰਵਿੰਦਰ ਪਾਲ ਕੌਰ, ਸੁਖਜਿੰਦਰ ਕੌਰ, ਸਵਰਨਜੀਤ ਕੌਰ, ਅਮਨਜੋਤ ਕੌਰ,ਰਾਜਵਿੰਦਰ ਕੌਰ, ਸਤਵਿੰਦਰ ਸੰਧੂ, ਸੁਮਨ ਸ਼ਰਮਾ ਆਦਿ ਹਾਜ਼ਰ ਸਨ।
Published on: ਅਪ੍ਰੈਲ 19, 2025 3:47 ਬਾਃ ਦੁਃ