21ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਕਰਨਗੇ ਕੰਮ ਜਾਮ
ਮੋਰਿੰਡਾ,20, ਅਪ੍ਰੈਲ (ਭਟੋਆ)
ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਅੱਜ ਮੋਰਿੰਡਾ ਵਿਖੇ ਸੀਵਰੇਜ਼ ਬੋਰਡ ਦੇ ਕੱਚੇ ਮੁਲਾਜ਼ਮਾਂ ਨਾਲ ਸੂਬਾ ਪੱਧਰੀ ਸੰਘਰਸ਼ ਸਬੰਧੀ ਮੀਟਿੰਗ ਕੀਤੀ ਗਈ ।ਇਸ ਮੌਕੇ ਮਾਨਸਾ ਤੋਂ ਗੁਰਦੇਵ ਸਿੰਘ ਨਿਹੰਗ ਅਤੇ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਿੱਚ ਬੜੇ ਲੰਮੇ ਅਰਸੇ ਤੋਂ ਕੱਚੇ ਤੌਰ ਕੰਮ ਕਰਦੇ ਆ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਸੀਵਰੇਜ਼ ਬੋਰਡ ਦੇ ਕਾਮਿਆਂ ਦੀ ਸਾਰ ਨਹੀਂ ਲਈ। ਬੇਸ਼ੱਕ ਵੋਟਾਂ ਵੇਲੇ ਹਰ ਇੱਕ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਉਂਦੀ ਹੈ ਪਰ ਸੱਤਾ ਵਿਚ ਆਉਣ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ । ਚਿਰਾਂ ਤੋਂ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਵਿਭਾਗ ਅਧੀਨ ਲੈ ਕੇ ਬਿਨਾਂ ਸ਼ਰਤ ਪੱਕਿਆ ਕਰੇ ਅਤੇ ਕਾਮਿਆਂ ਦੀ ਗੁਜ਼ਾਰੇ ਜੋਗੀ ਤਨਖਾਹ ਕੀਤੀ ਜਾਵੇ , ਜੱਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਜੇਕਰ ਸਾਡੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ 21 ਅਪ੍ਰੈਲ ਤੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ , ਇਸ ਸੰਘਰਸ਼ ਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ, ਬਰਾਂਚ ਮੋਹਾਲੀ ਤੇ ਰੋਪੜ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ ,ਸੁਖਰਾਮ ਕਾਲੇਵਾਲ ਨੇ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ।ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਸੂਬਾ ਆਗੂ ਕਲਵਿੰਦਰ ਸਿੰਘ ਸੱਤਪਾਲ ਸਿੰਘ ਜਗਵੀਰ ਸਿੰਘ ਬੀਰ ਸਿੰਘ ਰਾਜੇਸ਼ ਕੁਮਾਰ, ਮੋਰਿੰਡਾ ਤੋਂ ਸਾਥੀ ਅਰੁਣ ਸ਼ਰਮਾ ਨਰਿੰਦਰ ਸ਼ਰਮਾ ਗੁਰਪ੍ਰੀਤ ਸਿੰਘ ਸੰਜੀਵ ਕੁਮਾਰ ਜਗਜੀਵਨ ਸਤਵਿੰਦਰ ਸਿੰਘ ਜਸਪ੍ਰੀਤ ਸਿੰਘ ਜਸਵੀਰ ਸਿੰਘ ਆਦਿ ਹਾਜ਼ਰ ਸਨ।
Published on: ਅਪ੍ਰੈਲ 20, 2025 4:34 ਬਾਃ ਦੁਃ