ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਪੰਜਾਬ ‘ਚ ਵਧੇਗੀ ਗਰਮੀ

Published on: April 21, 2025 7:25 am

ਪੰਜਾਬ


ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦਾ ਪ੍ਰਭਾਵ ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬੀਤੀ ਸ਼ਾਮ ਤਾਪਮਾਨ ਵਿੱਚ 0.6 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ। ਪਰ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲੇਗਾ। 48 ਘੰਟਿਆਂ ‘ਚ ਤਾਪਮਾਨ ‘ਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ।
ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਬਣਿਆ ਹੋਇਆ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਹੋਰ ਵੀ ਤੇਜ਼ ਹੋ ਗਿਆ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ‘ਚ ਪੰਜਾਬ ‘ਚ ਤਾਪਮਾਨ 2 ਤੋਂ 3 ਡਿਗਰੀ ਤੱਕ ਵਧੇਗਾ। 23 ਅਪ੍ਰੈਲ ਨੂੰ ਪੰਜਾਬ ਦੇ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ‘ਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਲਈ ਅਜੇ ਤੱਕ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਦਾ ਹਲਕਾ ਅਸਰ ਪੰਜਾਬ ਦੇ ਜ਼ਿਲਿਆਂ ‘ਚ ਵੀ ਦੇਖਣ ਨੂੰ ਮਿਲੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।