ਭਾਰਤੀ ਵਿਦਿਆਰਥੀਆਂ ਨੇ ਅਮਰੀਕਾ ‘ਚ ਟਰੰਪ ਸਰਕਾਰ ‘ਤੇ ਕੀਤਾ ਕੇਸ

ਕੌਮਾਂਤਰੀ ਪ੍ਰਵਾਸੀ ਪੰਜਾਬੀ

ਵਾਸਿੰਗਟਨ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਚਾਨਕ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਐੱਫ-1 ਵੀਜ਼ਾ ਰੱਦ ਕਰ ਦਿੱਤੇ ਗਏ ਹਨ। ਇਸ ਫੈਸਲੇ ਤੋਂ ਬਾਅਦ ਭਾਰਤੀ ਅਤੇ ਚੀਨੀ ਵਿਦਿਆਰਥੀਆਂ ਨੇ ਮਿਲ ਕੇ ਟਰੰਪ ਸਰਕਾਰ (Trump government) ਖਿਲਾਫ ਕਾਨੂੰਨੀ ਕਾਰਵਾਈ ਦਾ ਰਾਹ ਅਖਤਿਆਰ ਕੀਤਾ ਹੈ।
ਇਨ੍ਹਾਂ ਵਿਦਿਆਰਥੀਆਂ ਨੇ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀਐਚਐਸ) ਅਤੇ ਹੋਰ ਇਮੀਗ੍ਰੇਸ਼ਨ ਅਧਿਕਾਰੀਆਂ ਖ਼ਿਲਾਫ਼ ਕੇਸ ਦਾਇਰ ਕੀਤਾ ਹੈ। ਇਹ ਕੇਸ ਅਮਰੀਕੀ ਸਿਵਲ ਲਿਬਰਟੀਜ਼ ਯੂਨੀਅਨ (ਏਸੀਐਲਯੂ) ਨੇ ਨਿਊ ਹੈਂਪਸ਼ਾਇਰ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤਾ ਹੈ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵੀਜ਼ਾ ਰੱਦ ਕਰਨ ਦਾ ਫੈਸਲਾ ਇਕਤਰਫਾ ਅਤੇ ਗੈਰ-ਕਾਨੂੰਨੀ ਹੈ, ਜਿਸ ਨਾਲ ਉਨ੍ਹਾਂ ਨੂੰ ਸਿੱਖਿਆ, ਭਵਿੱਖ ਦੀਆਂ ਨੌਕਰੀਆਂ ਅਤੇ ਅਮਰੀਕਾ ਵਿਚ ਕਾਨੂੰਨੀ ਤੌਰ ‘ਤੇ ਰਹਿਣ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ACLU ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਇਹ ਮਾਮਲਾ ਸਿਰਫ ਇਨ੍ਹਾਂ ਵਿਦਿਆਰਥੀਆਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਅਮਰੀਕਾ ‘ਚ ਰਹਿ ਰਹੇ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਹੈ।
ਮੁਕੱਦਮੇ ਵਿਚ ਕਿਹਾ ਗਿਆ ਹੈ ਕਿ ਵੀਜ਼ਾ ਸਥਿਤੀ ਦੇ ਅਚਾਨਕ ਰੱਦ ਹੋਣ ਨਾਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਅਤੇ ਨਜ਼ਰਬੰਦੀ ਦਾ ਖਤਰਾ ਹੈ। ਇਸ ਕੇਸ ਵਿੱਚ ਭਾਰਤੀ ਅਤੇ ਚੀਨੀ ਵਿਦਿਆਰਥੀ ਸ਼ਾਮਲ ਹਨ, ਜਿਨ੍ਹਾਂ ਨੇ ਅਦਾਲਤ ਵਿੱਚ ਆਪਣੇ ਵਿਚਾਰ ਪੇਸ਼ ਕੀਤੇ ਹਨ।



Published on: ਅਪ੍ਰੈਲ 21, 2025 8:21 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।