ਕੁਸ਼ੀਨਗਰ, 21 ਅਪ੍ਰੈਲ, ਦੇ਼ਸ ਕਲਿੱਕ ਬਿਓਰੋ
ਇਕ ਤੇਜ ਰਫਤਾਰ ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਏ ਅਤੇ 2 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਇਕ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਥਾਣਾ ਨੇਬੁਆ ਨੌਰੰਗੀਆ ਖੇਤਰ ਵਿੱਚ ਭੁਜੌਲੀ ਵਿੱਚ ਇਕ ਕਾਰ ਦਰਖਤ ਨਾਲ ਟਕਰਾ ਗਈ। ਇਹ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਟੁੱਟ ਗਈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ 8 ਲੋਕ ਸਵਾਰ ਸਨ।
Published on: ਅਪ੍ਰੈਲ 21, 2025 10:07 ਪੂਃ ਦੁਃ