ਪੰਜਾਬ ‘ਚ ਟਰਾਲੇ ਤੇ ਇਨੋਵਾ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ

ਪੰਜਾਬ


ਤਰਨਤਾਰਨ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਟਰੱਕ ਅਤੇ ਇਨੋਵਾ ਗੱਡੀ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ‘ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ (28) ਪੁੱਤਰ ਬਚਿੱਤਰ ਸਿੰਘ ਤੇ ਜੁਗਰਾਜ ਸਿੰਘ (17) ਪੁੱਤਰ ਰਜਿੰਦਰ ਸਿੰਘ ਦੋਵੇਂ ਵਾਸੀ ਗਲੀ ਪੱਪੂ ਭਗਤ ਵਾਲੀ ਗੁਰੂ ਦਾ ਖੂਹ, ਤਰਨਤਾਰਨ ਕਿਸੇ ਨਿੱਜੀ ਕੰਮ ਲਈ ਤਰਨਤਾਰਨ ਤੋਂ ਇਕ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਹੇ ਸਨ।
ਦੇਰ ਰਾਤ ਜਦੋਂ ਉਨ੍ਹਾਂ ਦੀ ਕਾਰ ਗੋਹਲਵੜ ਨੇੜੇ ਪੈਟਰੋਲ ਪੰਪ ਕੋਲ ਪੁੱਜੀ ਤਾਂ ਤਰਨਤਾਰਨ ਵੱਲੋਂ ਸਾਹਮਣਿਓਂ ਆ ਰਿਹਾ ਇੱਕ ਵੱਡਾ ਟਰਾਲਾ ਉਨ੍ਹਾਂ ਦੀ ਇਨੋਵਾ ਕਾਰ ਨਾਲ ਟਕਰਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਤਰਨਤਾਰਨ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਜਿੱਥੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਇਨੋਵਾ ‘ਚ ਫਸੇ ਦੋ ਨੌਜਵਾਨਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Published on: ਅਪ੍ਰੈਲ 21, 2025 1:25 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।