ਪਹਿਲਗਾਮ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਦੁਪਹਿਰ ਨੂੰ ਹੋਏ ਅੱਤਵਾਦੀ ਹਮਲੇ ‘ਚ 27 ਲੋਕਾਂ ਦੀ ਮੌਤ ਹੋ ਗਈ। ਪਹਿਲਗਾਮ ਦੀ ਬੈਸਰਨ ਘਾਟੀ ‘ਚ ਮੰਗਲਵਾਰ ਦੁਪਹਿਰ 2.45 ਵਜੇ ਹੋਏ ਇਸ ਹਮਲੇ ‘ਚ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ।
ਲਸ਼ਕਰ-ਏ-ਤੋਇਬਾ ਦੇ ਵਿੰਗ ਦ ਰੇਸਿਸਟੈਂਸ ਫਰੰਟ (ਟੀਆਰਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਕਿਹਾ ਕਿ ਇਸ ਹਮਲੇ ਵਿੱਚ ਸਾਡਾ ਕੋਈ ਹੱਥ ਨਹੀਂ ਹੈ।
ਹਮਲੇ ਤੋਂ ਬਾਅਦ ਦੇਸ਼ ਦੇ ਹੋਰ ਸ਼ਹਿਰਾਂ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ‘ਚ ਪਹਿਲਗਾਮ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਹ ਹੁਣ ਬੇਅਰਸਨ ਵੈਲੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਦੀ ਆਪਣੀ ਦੋ ਦਿਨਾਂ ਯਾਤਰਾ ਨੂੰ ਛੱਡ ਕੇ ਅੱਜ ਬੁੱਧਵਾਰ ਸਵੇਰੇ ਭਾਰਤ ਪਰਤ ਆਏ। ਉਹ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਕਰਨਗੇ।
