ਚੰਡੀਗੜ੍ਹ: 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਨੇ ਕੱਲ੍ਹ ਹੋਈ ਕੈਬਨਿਟ ਮੀਟਿੰਗ ਵਿੱਚ ਪਟਿਆਲਾ ਜ਼ਿਲ੍ਹੇ ਦੇ ਤਹਿਸੀਲ ਰਾਜਪੁਰਾ ਵਿੱਚ ਪੈਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਬਨੂੜ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਕੈਬਨਿਟ ਨੇ ਰਸਮੀ ਤੌਰ ‘ਤੇ ਪਿੰਡਾਂ ਦੀ ਤਬਦੀਲੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ ਦਿੱਤੀ ਪ੍ਰਗਵਾਨਗੀ ਤੋਂ ਬਾਅਦ ਹੁਣ ਰਾਜਪੁਰਾ ਤਹਿਸੀਲ ਦੇ ਪਿੰਡ ਮਾਣਕਪੁਰਾ, ਖੇੜਾ ਗੱਜੂ, ਉਰਨਾ, ਚੰਗੇਰਾ, ਉੱਚਾ ਖੇੜਾ, ਗੁਰਦਿੱਤਪੁਰਾ, ਹਦਿਤਪੁਰਾ ਅਤੇ ਲੈਹਲਾਂ ਸਮੇਤ ਅੱਠ ਪਿੰਡਾਂ ਨੂੰ ਸਬ ਤਹਿਸੀਲ ਬਨੂੜ ਵਿੱਚ ਤਬਦੀਲ ਕਰ ਦਿੱਤਾ ਹੈ।
Published on: ਅਪ੍ਰੈਲ 25, 2025 7:43 ਪੂਃ ਦੁਃ