ਨਵੀਂ ਦਿੱਲੀ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਅਧਿਕਾਰਤ ਜਾਣਕਾਰੀ ਭਾਰਤ ਨੇ ਵੀਰਵਾਰ ਦੇਰ ਰਾਤ ਪਾਕਿਸਤਾਨ ਨੂੰ ਪੱਤਰ ਭੇਜ ਕੇ ਦਿੱਤੀ।
ਭਾਰਤ ਵਿੱਚ ਜਲ ਸ਼ਕਤੀ ਮੰਤਰੀ ਸਕੱਤਰ ਦੇਬਾਸ਼੍ਰੀ ਮੁਖਰਜੀ ਨੇ ਪਾਕਿਸਤਾਨੀ ਜਲ ਸਰੋਤ ਮੰਤਰਾਲੇ ਦੇ ਸਕੱਤਰ ਮੁਰਤਜ਼ਾ ਨੂੰ ਪੱਤਰ ਲਿਖਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੰਧੀ ਚੰਗੇ ਸੰਦਰਭ ਵਿਚ ਕੀਤੀ ਗਈ ਸੀ ਪਰ ਚੰਗੇ ਸਬੰਧਾਂ ਤੋਂ ਬਿਨਾਂ ਇਸ ਨੂੰ ਕਾਇਮ ਨਹੀਂ ਰੱਖਿਆ ਜਾ ਸਕਦਾ।
22 ਅਪ੍ਰੈਲ ਨੂੰ ਪਹਿਲਗਾਮ ਨੇੜੇ ਬੈਸਰਨ ਘਾਟੀ ‘ਚ ਅੱਤਵਾਦੀਆਂ ਨੇ 26 ਸੈਲਾਨੀਆਂ ਦੀ ਹੱਤਿਆ ਕਰ ਦਿੱਤੀ ਸੀ। ਇਨ੍ਹਾਂ ਵਿੱਚ ਇੱਕ ਨੇਪਾਲੀ ਨਾਗਰਿਕ ਵੀ ਸ਼ਾਮਲ ਸੀ। 10 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਭਾਰਤ ਨੇ ਜਲ ਸੰਧੀ ਨੂੰ ਮੁਲਤਵੀ ਕਰਨ ਸਮੇਤ 5 ਵੱਡੇ ਫੈਸਲੇ ਲਏ ਸਨ।
Published on: ਅਪ੍ਰੈਲ 25, 2025 9:06 ਪੂਃ ਦੁਃ