*ਦਰਸ਼ਨ ਸਿੰਘ ਸੋਹੀ ਨੇ ਮੁੱਖ ਮੰਤਰੀ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ*
ਰਾਮਪੁਰਾ, 26 ਅਪ੍ਰੈਲ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਸਕੱਤਰ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸ੍ਰੀ ਦਰਸ਼ਨ ਸਿੰਘ ਸੋਹੀ ਨੇ ਅੱਜ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ ਅਤੇ ਵਿਧਾਇਕਾਂ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ।
ਦਫ਼ਤਰ ਮਾਰਕੀਟ ਕਮੇਟੀ ਵਿਖੇ ਕਰਵਾਏ ਸਮਾਗਮ ਮੌਕੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਦਰਸ਼ਨ ਸਿੰਘ ਸੋਹੀ ਨੂੰ ਪਾਰਟੀ ਦਾ ਵਫ਼ਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਸ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਤੱਕ ਖੇਤੀ ਨਾਲ ਸੰਬੰਧਿਤ ਹਰ ਛੋਟੀ ਤੋਂ ਛੋਟੀ ਸਕੀਮ ਪਹੁੰਚਾਉਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਦੀ ਤਰੱਕੀ ਤੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।
ਇਸ ਮੌਕੇ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਦਰਸ਼ਨ ਸਿੰਘ ਸੋਹੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ।
ਇਸ ਮੌਕੇ ਦਰਸ਼ਨ ਸਿੰਘ ਸੋਹੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਮੇਰੇ ਵੱਲੋਂ ਪੂਰੀ ਇਮਾਨਦਾਰੀ ਅਤੇ ਮੇਹਨਤ ਨਾਲ ਨਿਭਾਇਆ ਜਾਵੇਗਾ ਅਤੇ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
Published on: ਅਪ੍ਰੈਲ 26, 2025 3:45 ਬਾਃ ਦੁਃ