ਸ਼੍ਰੀਨਗਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਹਿਲਗਾਮ ਅੱਤਵਾਦੀ ਹਮਲੇ ਨੂੰ 6 ਦਿਨ ਬੀਤ ਚੁੱਕੇ ਹਨ। ਐਲਜੀ ਮਨੋਜ ਸਿਨਹਾ ਨੇ ਇਸ ਹਮਲੇ ‘ਤੇ ਚਰਚਾ ਕਰਨ ਲਈ ਅੱਜ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।ਇਕ ਦਿਨ ਦੇ ਸੈਸ਼ਨ ਦੌਰਾਨ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਵੇਗੀ ਅਤੇ ਨਿੰਦਾ ਮਤਾ ਵੀ ਪਾਸ ਕੀਤਾ ਜਾ ਸਕਦਾ ਹੈ।
ਇਸੇ ਦੌਰਾਨ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਐਤਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ‘ਚ ਜੰਮੂ ‘ਚ ਮਾਮਲਾ ਦਰਜ ਕੀਤਾ ਹੈ। ਇਸ ਵਿੱਚ ਤਲਾਸ਼ੀ ਦੌਰਾਨ ਮਿਲੇ ਸਬੂਤਾਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਆਧਾਰ ਬਣਾਇਆ ਗਿਆ ਹੈ।
Published on: ਅਪ੍ਰੈਲ 28, 2025 7:08 ਪੂਃ ਦੁਃ