UP-ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਮੌਤ

Published on: April 28, 2025 10:35 am

Punjab


ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅੱਜ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ ਅਤੇ ਫਤਿਹਪੁਰ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਿਹਾਰ ਦੇ ਪਟਨਾ ਅਤੇ ਹਾਜੀਪੁਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਮੌਸਮ ਵਿਭਾਗ ਨੇ ਅੱਜ ਵੀ ਦੇਸ਼ ਦੇ 21 ਰਾਜਾਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਅਤੇ ਦਿੱਲੀ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਜਸਥਾਨ ‘ਚ ਲਗਾਤਾਰ ਦੂਜੇ ਦਿਨ ਤਾਪਮਾਨ ਵਧੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।