ਮਾਨਸਾ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਰਹੀ ਹੈ। ਇਸੇ ਤਹਿਤ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਡੇਲੂਆਣਾ, ਹੀਰੇਵਾਲਾ ਅਤੇ ਖਾਰਾ ਦੇ ਸਰਕਾਰੀ ਸਕੂਲਾਂ ’ਚ 22 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਵੱਡਾ ਬਦਲਾਅ ਲਿਆਉਣ ਲਈ ਨਿਵੇਕਲੀ ਪੈੜ ਹੈ ਜਿਸ ਦੇ ਜ਼ਰੀਏ ਸਕੂਲਾਂ ’ਚ ਆਧੁਨਿਕ ਕਲਾਸਰੂਮ, ਲਾਇਬ੍ਰੇਰੀਆਂ, ਸਾਇੰਸ ਲੈਬਜ਼ ਤੋਂ ਇਲਾਵਾ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ’ਚ ਆਏ ਬਦਲਾਅ ਨੂੰ ਲੋਕਾਂ ਦੇ ਰੂ ਬ ਰੂ ਕੀਤਾ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ ’ਤੇ ਜਾ ਕੇ ਵੇਖਿਆ ਜਾ ਰਿਹਾ ਹੈ ਕਿ ਸਕੂਲਾਂ ਅੰਦਰ ਕਿਸੇ ਵੀ ਪ੍ਰਕਾਰ ਦੀ ਜੋ ਕਮੀਆਂ ਪੇਸ਼ੀਆਂ ਨੇ ਉਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਲੋੜਾਂ ਉਨ੍ਹਾਂ ਵੱਲੋਂ ਧਿਆਨ ਵਿਚ ਲਿਆਂਦੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।
ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਡੇਲੂਆਣਾ, ਸਰਕਾਰੀ ਮਿਡਲ ਸਕੂਲ ਡੇਲੂਆਣਾ, ਸਰਕਾਰੀ ਮਿਡਲ ਸਕੂਲ ਹੀਰੇਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ 22 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਚਾਰਦੀਵਾਰੀਆਂ ਦੀ ਉਸਾਰੀ ਅਤੇ ਸਕੂਲ ਦੇ ਹੋਰ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਹਲਕਾ ਸਿੱਖਿਆ ਕੋਆਰਡੀਨੇਟਰ ਅਜੈਬ ਸਿੰਘ, ਪ੍ਰਿੰਸੀਪਲ ਸੁਨੀਲ ਕੱਕੜ, ਸਰਪੰਚ ਮੱਖਣ ਸਿੰਘ ਕੋਟਲੀ ਕਲਾਂ, ਬੀਰਬਲ ਸਿੰਘ ਸਰਪੰਚ ਬਰਨਾਲਾ, ਹਰਜੀਤ ਸਿੰਘ ਯੂਥ ਆਗੂ, ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਡੇਲੂਆਣਾ ਜਗਜੀਤ ਸਿੰਘ, ਸਕੂਲ ਮੁਖੀ ਸਰਕਾਰੀ ਪ੍ਰਾਇਮਰੀ ਸਕੂਲ ਡੇਲੂਆਣਾ ਗੁਰਨਾਮ ਸਿੰਘ, ਸਰਪੰਚ ਜਸਵੀਰ ਸਿੰਘ, ਚੇਅਰਮੈਨ ਐਸ.ਐਮ.ਸੀ ਧੰਨਾ ਸਿੰਘ ਤੇ ਜਸਵਿੰਦਰ ਕੌਰ, ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਸੁਖਵਿੰਦਰ ਸਿੰਘ, ਸਰਪੰਚ ਜਗਸੀਰ ਸਿੰਘ, ਚੇਅਰਮੈਨ ਐਸ.ਐਮ.ਸੀ. ਰਾਜ ਸਿੰਘ ਤੇ ਕੁਲਦੀਪ ਸਿੰਘ, ਇੰਚਾਰਜ ਮੁਖੀ ਸਰਕਾਰੀ ਪ੍ਰਾਇਮਰੀ ਸਕੂਲ ਖਾਰਾ ਮਧੂਲਿਕਾ, ਇੰਚਾਰਜ ਸਰਕਾਰੀ ਸੈਕੰਡਰੀ ਸਕੂਲ ਖਾਰਾ ਹਰਪ੍ਰੀਤ ਕੌਰ, ਚੇਅਰਮੈਨ ਐਸ.ਐਮ.ਸੀ. ਮਲਕੀਤ ਸਿੰਘ, ਮੈਂਬਰ ਮਨਜੀਤ ਕੌਰ, ਹਰਦਿਆਲ ਸਿੰਘ, ਗੁਲਾਸ ਸਿੰਘ ਤੇ ਪੀ.ਟੀ.ਏ.ਕਮੇਟੀ, ਚੇਅਰਮੈਨ ਸਰਕਾਰੀ ਪ੍ਰਾਇਮਰੀ ਸਕੂਲ ਖਾਰਾ ਮਲਕੀਤ ਸਿੰਘ ਕਾਕਾ, ਮੈਂਬਰ ਹਰਨੇਕ ਸਿੰਘ ਫੌਜੀ, ਕਰਮਜੀਤ ਸਿੰਘ, ਅਮਰੀਕ ਸਿੰਘ, ਕੌਰ ਸਿੰਘ ਖਾਰਾ, ਜਗਸੀਰ ਸਿੰਘ ਜੱਗ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Published on: ਅਪ੍ਰੈਲ 28, 2025 5:01 ਬਾਃ ਦੁਃ