ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ MC ਮੋਹਾਲੀ ਦਾ ਦੌਰਾ

ਟ੍ਰਾਈਸਿਟੀ

ਮੋਹਾਲੀ MC ਅਤੇ ਗਮਾਡਾ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜਲਦੀ ਹੀ ਚੰਡੀਗੜ੍ਹ ਵਿਖੇ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਬੇਹਤਰੀਨ ਸ਼ਹਿਰ ਬਣਾਉਣ ਲਈ ਇਹ ਦੌਰਾ ਵਿਸ਼ੇਸ਼ ਤੌਰ ਤੇ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਨਗਰ ਨਿਗਮ ਨੂੰ ਦਰਪੇਸ਼ ਮੁਸ਼ਕਲਾਂ ਦਾ ਪਤਾ ਲਾਉਣਾ ਅਤੇ ਉਹਨਾਂ ਦਾ ਹੱਲ ਕੱਢਣਾ ਹੈ।

ਸਥਾਨਕ ਸਰਕਾਰ ਮੰਤਰੀ ਅਨੁਸਾਰ ਮੋਹਾਲੀ ਸ਼ਹਿਰ ਗਮਾਡਾ ਅਤੇ ਨਗਰ ਨਿਗਮ ਵੱਲੋਂ ਕੰਟਰੋਲ ਕੀਤਾ ਜਾਂਦਾ ਹੋਣ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦੋਵਾਂ ਵਿਭਾਗਾਂ ਨਾਲ ਸੰਬੰਧਿਤ ਹਨ, ਜਿਸ ਦੇ ਹੱਲ ਲਈ ਜਲਦੀ ਹੀ ਚੰਡੀਗੜ੍ਹ ਵਿਖੇ ਨਗਰ ਨਿਗਮ ਅਤੇ ਗਮਾਡਾ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਸੱਦ ਕੇ ਇਹਨਾਂ ਸਾਰੀਆਂ ਮੁਸ਼ਕਿਲਾਂ ਤੇ ਵਿਚਾਰ ਕੀਤਾ ਜਾਵੇਗਾ।

ਸਥਾਨਕ ਸਰਕਾਰ ਮੰਤਰੀ ਨੇ ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਪਾਸੋਂ ਨਿਗਮ ਦੀ ਆਮਦਨੀ, ਸ਼ਹਿਰ ਦੇ ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਪ੍ਰਾਪਰਟੀ ਟੈਕਸ, ਨਕਸ਼ਾ ਫੀਸ, ਮੋਹਾਲੀ ਚ ਸ਼ਾਮਿਲ ਪਿੰਡਾਂ ਵਿੱਚ ਹੋ ਰਹੀਆਂ ਉਸਾਰੀਆਂ ਆਦਿ ਬਾਰੇ ਵਿਸਤਾਰ ਨਾਲ ਜਾਣਕਾਰੀ ਲਈ।

ਮੀਟਿੰਗ ਵਿੱਚ ਮੌਜੂਦ ਸਥਾਨਕ ਸਰਕਾਰ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਤੇਜਵਰ ਸਿੰਘ ਵੱਲੋਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਦੱਸਿਆ ਗਿਆ ਕਿ ਮੋਹਾਲੀ ਸ਼ਹਿਰ ਵਿੱਚ ਤੇਜ਼ੀ ਨਾਲ ਆ ਰਹੇ ਹਾਊਸਿੰਗ ਪ੍ਰੋਜੈਕਟਾਂ ਦੇ ਮੱਦੇ ਨਜ਼ਰ ਸ਼ਹਿਰ ਦਾ ਤੇਜ਼ੀ ਨਾਲ ਵਿਸਤਾਰ ਹੋ ਰਿਹਾ ਹੈ, ਜਿਸ ਲਈ ਮੌਜੂਦਾ ਸੁਵਿਧਾਵਾਂ ਘੱਟ ਪੈ ਰਹੀਆਂ ਹਨ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸਭ ਤੋਂ ਵੱਧ ਪਸੰਦ ਕੀਤੇ ਜਾਂਦੇ ਸੂਬੇ ਦੇ ਇਸ ਸ਼ਹਿਰ ਦੇ ਵਿਕਾਸ ਲਈ ਅਤੇ ਸੁੰਦਰੀਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਮੀਟਿੰਗ ਦੌਰਾਨ ਸ਼ਹਿਰ ਦੇ ਕੂੜਾ ਡੰਪ ਅਤੇ ਗਮਾਡਾ ਵਿੱਚ ਪੈਂਦੇ ਖੇਤਰਾਂ ਦੇ ਕੂੜੇ ਦੀ ਸਾਂਭ ਸੰਭਾਲ ਬਾਰੇ ਵੀ ਵਿਸ਼ੇਸ਼ ਤੌਰ ਤੇ ਚਰਚਾ ਕੀਤੀ ਗਈ ਅਤੇ ਇਸ ਦੇ ਹੱਲ ਲਈ ਗਮਾਡਾ ਅਤੇ ਐਮ ਸੀ ਦੀ ਸਾਂਝੇ ਤੌਰ ਤੇ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ। ਸ਼ਹਿਰ ਵਿੱਚ ਹੋ ਰਹੀ ਮਕੈਨੀਕਲ ਸਫਾਈ ਅਤੇ ਮੈਨੂਅਲ ਸਫਾਈ ਦਾ ਜਾਇਜਾ ਲੈਂਦਿਆਂ, ਸਫਾਈ ਦੇ ਨਾਲ ਨਾਲ ਸੜਕਾਂ ਦੇ ਆਲੇ ਦੁਆਲੇ ਪਏ ਕੂੜੇ ਅਤੇ ਮਲਬੇ ਦੇ ਢੇਰਾਂ ਨੂੰ ਵੀ ਸਾਫ ਕਰਵਾਉਣ ਲਈ ਕਿਹਾ ਗਿਆ। ਸਥਾਨਕ ਸਰਕਾਰ ਮੰਤਰੀ ਨੇ ਸ਼ਹਿਰ ਦੇ ਪਾਰਕਾਂ ਦੀ ਵਿਸ਼ੇਸ਼ ਤੌਰ ਤੇ ਸਾਂਭ ਸੰਭਾਲ ਲਈ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਕੇ ਇਹ ਜਿੰਮੇਵਾਰੀ ਉਹਨਾਂ ਨੂੰ ਸੌਂਪਣ ਲਈ ਕਿਹਾ।

ਬਾਅਦ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਐਮ ਐਲ ਏ ਸਾਹਿਬਜਾਦਾ ਅਜੀਤ ਸਿੰਘ ਨਗਰ ਕੁਲਵੰਤ ਸਿੰਘ ਦੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ, ਜਿਨਾਂ ਵਿੱਚ ਮੌਲੀ ਵੈਦਵਾਨ ਅਤੇ ਫੇਸ 11 ਦੇ ਆਰਐਮਸੀ ਪੁਆਇੰਟ, ਮਟੌਰ ਦਾ ਗਾਰਬੇਜ ਵਲਨਰੇਬਲ ਪੁਆਇੰਟ, ਬਾਵਾ ਫਾਈਟ ਹਾਊਸ ਤੋਂ ਫੇਸ ਸੱਤ ਤੱਕ ਚੌੜੀ ਹੋ ਰਹੀ ਸੜਕ ਦਾ ਜਾਇਜ਼ਾ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਿਛਲੇ ਪਾਸੇ ਪੈਂਦੇ ਨੇਚਰ ਪਾਰਕ ਦਾ ਜਾਇਜ਼ਾ ਵੀ ਲਿਆ ਗਿਆ।

ਉਨਾਂ ਨੇ ਐਮ ਐਲ ਏ ਕੁਲਵੰਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਦਾ, ਜਿਨ੍ਹਾਂ ਵਿੱਚ ਟਰੈਫਿਕ ਦੀ ਸਭ ਤੋਂ ਵੱਡੀ ਸਮੱਸਿਆ ਹੈ, ਦੇ ਹੱਲ ਲਈ ਜਲਦ ਹੀ ਚੰਡੀਗੜ੍ਹ ਵਿਖੇ ਐਮ ਸੀ ਅਤੇ ਗਮਾਡਾ ਦੀ ਸਾਂਝੀ ਮੀਟਿੰਗ ਕਰਕੇ ਵਿਸ਼ੇਸ਼ ਰਣਨੀਤੀ ਉਲੀਕਣਗੇ ਤਾਂ ਜੋ ਮੋਹਾਲੀ ਨੂੰ ਪੰਜਾਬ ਦੇ ਸਭ ਤੋਂ ਸੋਹਣੇ ਸ਼ਹਿਰ ਵਜੋਂ ਉਭਾਰਿਆ ਜਾ ਸਕੇ।

ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਨਗਰ ਨਿਗਮ ਦੀਆਂ ਸਮੂਹ ਬਰਾਂਚਾਂ ਦੇ ਉਚ ਅਧਿਕਾਰੀ ਵੀ ਮੌਜੂਦ ਸਨ।

Published on: ਅਪ੍ਰੈਲ 28, 2025 6:16 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।