ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਟੇਸ਼ਨਾਂ ਛੱਡਣ ਨੂੰ ਲੈ ਕੇ ਨਵੇਂ ਹੁਕਮ ਜਾਰੀ

ਪੰਜਾਬ

ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ- ਰਾਕੇਸ਼ ਪ੍ਰਕਾਸ਼ ਗਰਗ

ਮਾਲੇਰਕੋਟਲਾ 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਸਟੇਸ਼ਨ ਛੱਡਣ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਅਧਿਕਾਰੀਆਂ ਤੇ ਕਰਮਚਾਰੀਆਂ ਬਿਨਾਂ ਆਗਾਹੀ ਆਗਿਆ ਤੋਂ ਸਟੇਸ਼ਨ ਨਹੀਂ ਛੱਡ ਸਕਣਗੇ। ਇਸ ਸਬੰਧੀ ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਆਪਣੀ ਡਿਊਟੀ ਦੌਰਾਨ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ।

ਇਨ੍ਹਾਂ ਆਦੇਸ਼ਾਂ ਦੇ ਅਨੁਸਾਰ, ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ।

          ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਤਹਿਸੀਲ ਪੱਧਰ ਤੇ ਸਰਕਾਰੀ ਕੰਮਕਾਜ ਦੀ ਲਗਾਤਾਰ ਤਬਦੀਲ ਹੋ ਰਹੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਲਾਜ਼ਮੀ ਬਣ ਗਿਆ ਹੈ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਹਰ ਵੇਲੇ ਉਪਲਬਧ ਹੋਵੇ। ਕੋਈ ਵੀ ਅਚਾਨਕ ਆਉਣ ਵਾਲੀ ਅਪਾਤਕਾਲੀਨ ਸਥਿਤੀ ਜਾਂ ਜ਼ਰੂਰੀ ਕਾਰਜ ਵਿੱਚ ਅਧਿਕਾਰੀ ਦੀ ਤੁਰੰਤ ਹਾਜ਼ਰੀ ਨਿਭਾਉਣੀ ਬਹੁਤ ਜ਼ਰੂਰੀ ਹੁੰਦੀ ਹੈ। ਇਸ ਲਈ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਡਿਊਟੀ ਦੇ ਦੌਰਾਨ ਵਿਅਕਤੀਗਤ ਕਾਰਜ ਜਾਂ ਬਿਨਾਂ ਆਗਿਆ ਦੇ ਸਟੇਸ਼ਨ ਛੱਡਣ ਦੀ ਸਖ਼ਤ ਮਨਾਹੀ ਹੈ।

             ਉਨ੍ਹਾਂ ਨੇ ਇਹ ਵੀ ਕਿਹਾ ਕਿ ਛੁੱਟੀ ਵਾਲੇ ਦਿਨ ਮੋਬਾਇਲ ਫੋਨ ਸਵਿੱਚ ਆਫ ਕਰਨਾ ਜਾਂ ਨਾ ਚੁੱਕਣਾ ਗੰਭੀਰ ਲਾਪਰਵਾਹੀ ਮੰਨੀ ਜਾਵੇਗੀ ਅਤੇ ਇਸ ਉਪਰੰਤ ਸੰਬੰਧਤ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਵਿਭਾਗੀ ਅਨੁਸਾਸ਼ਨਿਕ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਫੈਸਲਾ ਲੋਕ ਭਲਾਈ ਅਤੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਿਆ ਹੈ।

            ਰਾਕੇਸ਼ ਪ੍ਰਕਾਸ਼ ਗਰਗ ਨੇ ਅੱਗੇ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀ ਸੇਵਾ ਲਈ ਨਿਯੁਕਤ ਹਨ ਅਤੇ ਉਨ੍ਹਾਂ ਉੱਤੇ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਅਤੇ ਸੰਕਟ ਦੀ ਘੜੀ ਵਿੱਚ ਤੁਰੰਤ ਉਪਲਬਧ ਰਹਿਣਾ ਉਹਨਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਇਸ ਦਿਸ਼ਾ ਵਿੱਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪੂਰੀ ਸੰਵੇਦਨਸ਼ੀਲਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

           ਉਨ੍ਹਾਂ ਹੋਰ ਦੱਸਿਆ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਛੋਟ ਜਾਂ ਦੰਡ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਮੁਖੀ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਕਰਮਚਾਰੀਆਂ ਨੂੰ ਇਸ ਆਦੇਸ਼ ਦੀ ਜਾਣਕਾਰੀ ਦੇਣ ਅਤੇ ਇਸ ਦੀ ਪੂਰੀ ਪਾਲਣਾ ਯਕੀਨੀ ਬਣਾਉਣ।

Published on: ਅਪ੍ਰੈਲ 29, 2025 5:35 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।