ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਭਲਕੇ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸੂਬੇ ਵਿੱਚ ਸਾਰੇ ਵਿਦਿਅਕ ਅਦਾਰੇ ਸਕੂਲ, ਕਲਾਜਾਂ ਸਮੇਤ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ।
Published on: ਅਪ੍ਰੈਲ 30, 2025 11:10 ਪੂਃ ਦੁਃ