ਚੰਡੀਗੜ੍ਹ : 1 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਪਹੁੰਚ ਕੇ ਕਿਹਾ ਕਿ ਪੰਜਾਬ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਅਸੀਂ ਆਪਣਾ ਹੱਕ ਨਹੀਂ ਛੱਡਾਂਗੇ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਲਿਖੇ ਪੱਤਰ ਵਿੱਚ ਜ਼ੋਰ ਦੇ ਕੇ ਕਿਹਾ, “ਪੰਜਾਬ ਦੇ ਕਿਸਾਨਾਂ ਦਾ ਪਾਣੀ ਹਰਿਆਣਾ ਨੂੰ ਨਹੀਂ ਦਿੱਤਾ ਜਾ ਸਕਦਾ, ਪੰਜਾਬ ਦਾ ਪਾਣੀ ਪੰਜਾਬ ਲਈ ਹੀ ਰਹੇਗਾ।”
ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਨਾਲ ਪਹਿਲਾਂ ਇਹ ਪੰਜਾਬ ਦਾ ਪਾਣੀ ਲੁੱਟਦੇ ਰਹੇ ਨੇ, ਪਰ ਅਸੀਂ SYL ਦੇ ਮੁੱਦੇ ‘ਤੇ ਵੀ ਆਪਣਾ ਸਖ਼ਤ ਸਟੈਂਡ ਰੱਖਿਆ ਤੇ ਹੁਣ ਪਾਣੀਆਂ ਨੂੰ ਲੈ ਕੇ ਵੀ ਅਸੀਂ ਡਟ ਕੇ ਲੜਾਈ ਲੜ੍ਹਾਂਗੇ। ਅਸੀਂ ਪੰਜਾਬ ਦੇ ਪਾਣੀ ਦੀ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ।
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਦਾ ਜੋ ਪਾਣੀ ਰੋਕਿਆ ਜਾ ਰਿਹਾ ਹੈ, ਉਹ ਸਾਨੂੰ ਦਿੱਤਾ ਜਾਵੇ। ਉਸ ਤੋਂ ਬਾਅਦ ਅਸੀਂ ਹਰਿਆਣਾ ਨੂੰ ਪਾਣੀ ਦੇਵਾਂਗੇ।ਰਵਨੀਤ ਬਿੱਟੂ ‘ਤੇ ਸੀਐਮ ਨੇ ਕਿਹਾ ਕਿ ਮੈਨੂੰ ਉਨ੍ਹਾਂ ਦੀਆਂ ਗੱਲਾਂ ‘ਤੇ ਯਕੀਨ ਨਹੀਂ ਹੈ। ਉਹ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਸ਼ਾਮ ਨੂੰ ਪਤਾ ਨਹੀਂ ਕਿਹੜੀ ਪਾਰਟੀ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪੰਜਾਬ ਦੇ ਭਾਜਪਾ ਆਗੂਆਂ ਖਾਸ ਕਰਕੇ ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ, ਮਨਪ੍ਰੀਤ ਸਿੰਘ ਬਾਦਲ ਅਤੇ ਤਰੁਣ ਚੁੱਘ ਨੂੰ ਪੁੱਛਣਾ ਚਾਹੁੰਦਾ ਹਾਂ। ਇਹ ਵਫ਼ਾਦਾਰੀ ਨੂੰ ਪਰਖਣ ਦਾ ਸਮਾਂ ਹੈ। ਹੁਣ ਮੈਨੂੰ ਦੱਸੋ ਕਿ ਤੁਸੀਂ ਕਿੱਥੇ ਹੋ? ਜਾਂ ਅਸਤੀਫਾ ਦੇ ਕੇ ਪੰਜਾਬ ਦੇ ਹੱਕ ਵਿੱਚ ਖੜੋ। ਸੀਐਮ ਮਾਨ ਨੇ ਕਿਹਾ ਕਿ ਉਹ ਤੀਜੇ ਦਿਨ ਹੁਕਮ ਜਾਰੀ ਕਰਨਗੇ। ਆਰਡੀਐਫ ਦੇ ਛੇ ਹਜ਼ਾਰ ਕਰੋੜ ਰੁਪਏ ਰੋਕੇ ਹੋਏ ਹਨ। ਇਹ ਪੈਸਾ ਬਾਜ਼ਾਰਾਂ ਨੂੰ ਜਾਣ ਵਾਲੀਆਂ ਸੜਕਾਂ ਲਈ ਹੈ। ਉਹ ਕਿਸਾਨਾਂ ਨਾਲ ਸਬੰਧਤ ਹੈ। ਚੌਲ-ਕਣਕ ਸਾਡੇ ਕੋਲੋਂ ਮੰਗਦੇ ਹਨ, । ਇਹ ਗੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਹਿਲਾਂ ਮਹਿਲ ਲੋਕ ਸਨ, ਉਨ੍ਹਾਂ ਨੂੰ ਬੱਦਲਾਂ, ਮੋਗੇ ਅਤੇ ਨੱਕੇ ਬਾਰੇ ਕੀ ਪਤਾ?
ਮਾਨ ਨੇ ਦੱਸਿਆ ਕਿ ਹਰਿਆਣਾ ਨੇ 31 ਮਾਰਚ ਤੱਕ ਆਪਣੇ ਹਿੱਸੇ ਦਾ ਪਾਣੀ ਲੈ ਲਿਆ ਸੀ। ਹੁਣ ਜਦੋਂ ਡੈਮਾਂ ਵਿੱਚ ਪਾਣੀ ਦਾ ਪੱਧਰ ਨੀਵਾਂ ਹੈ, ਤਾਂ ਪੰਜਾਬ ਲਈ ਬੂੰਦ-ਬੂੰਦ ਪਾਣੀ ਕੀਮਤੀ ਹੈ। ਉਨ੍ਹਾਂ ਕਿਹਾ ਕਿ “ਅਸੀਂ ਪਾਣੀ ਲਈ ਲੜ੍ਹ ਰਹੇ ਹਾਂ, ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਵਾਂਗੇ।”
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹਾਂ ਦੇ ਸਮੇਂ ਜਦੋਂ ਪੰਜਾਬ ਮੁਸ਼ਕਲ ਵਿੱਚ ਸੀ, ਤਾਂ ਰਾਜਸਥਾਨ ਅਤੇ ਹਰਿਆਣਾ ਨੇ ਸਾਥ ਨਹੀਂ ਦਿੱਤਾ। ਇਸ ਲਈ ਹੁਣ ਉਹਨਾਂ ਨੂੰ ਪੰਜਾਬ ਤੋਂ ਪਾਣੀ ਦੀ ਉਮੀਦ ਨਹੀਂ ਰੱਖਣੀ ਚਾਹੀਦੀ। “ਹੜ੍ਹਾਂ ਵਿੱਚ ਡੁੱਬਣ ਲਈ ਅਸੀਂ ਰੱਖੇ ਹੋਏ ਹਾਂ। ਉਨ੍ਹਾਂ ਸਾਫ਼ ਕੀਤਾ ਕਿ 21 ਮਈ ਤੋਂ ਬਾਅਦ ਹੀ, ਜੇ ਕੋਈ ਵਾਧੂ ਪਾਣੀ ਹੋਇਆ, ਤਾਂ ਹੀ ਹਰਿਆਣਾ ਨੂੰ ਦਿੱਤਾ ਜਾਵੇਗਾ।