ਬਠਿੰਡਾ, 3 ਮਈ, ਦੇਸ਼ ਕਲਿੱਕ ਬਿਓਰੋ :
ਅੱਜ ਇੱਥੇ ਇਕ ਦਿਲ ਕੰਬਾਊ ਘਟਨਾ ਵਾਪਰੀ ਜਿੱਥੇ ਇਕ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਦੋਵਾਂ ਦੀ ਮੌਕੇ ਉਤੇ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਰਸਰਾਮ ਨਗਰ ਵਿੱਚ ਇਕ ਨੌਜਵਾਨ ਨੇ ਲੜਕੀ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲੀ ਮਾਰਨ ਵਾਲਾ ਲੜਕਾ ਰਾਜਸਕਾਨ ਦੇ ਗੰਗਾਨਗਰ ਤੋਂ ਆਇਆ ਸੀ। ਮ੍ਰਿਤਕ ਲੜਕੀ ਦੀ ਪਹਿਚਾਣ ਕਸ਼ਿਸ਼ ਵਜੋਂ ਹੋਈ ਹੈ, ਉਹ ਬਠਿੰਡਾ ਦੀ ਰਹਿਣ ਵਾਲੀ ਸੀ। ਕਿਹਾ ਜਾ ਰਿਹਾ ਹੈ ਕਿ ਦੋਵਾਂ ਦੀ ਆਪਸ ਵਿੱਚ ਪਹਿਲਾਂ ਦੋਸਤੀ ਸੀ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।