ਸ਼ਿਮਲਾ, 4 ਮਈ, ਦੇਸ਼ ਕਲਿੱਕ ਬਿਓਰੋ :
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਬਦਲ ਗਿਆ ਹੈ। ਸ਼ਿਮਲਾ ਸਮੇਤ ਕਈ ਥਾਵਾਂ ਉਤੇ ਅੱਜ ਦੁਪਹਿਰ ਸਮੇਂ ਭਾਰੀ ਮੀਂਹ ਦੇ ਨਾਲ ਗੜ੍ਹੇ ਪਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ 6 ਦਿਨਾਂ ਤੱਕ ਹਨ੍ਹੇਰੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਤਾਰੀਕਾਂ ਉਤੇ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦਾ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਸ਼ਿਮਲਾ ਵਿੱਚ ਅੱਜ ਭਾਰੀ ਮੀਂਹ ਅਤੇ ਗੜ੍ਹੇ ਪੈਣ ਨਾਲ ਮੌਸਮ ਬਦਲਿਆ ਹੈ।