ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਸਬੰਧੀ ਲਏ ਗਏ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। NGT ਦੇ ਇਸ ਫੈਸਲੇ ਤੋਂ ਬਾਅਦ, 1 ਜੂਨ ਤੋਂ ਝੋਨੇ ਦੀ ਬਿਜਾਈ ਵਿੱਚ ਹੁਣ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ।
ਪੰਜਾਬ ਸਰਕਾਰ ਨੇ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਲਈ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੰਡੀਗੜ੍ਹ ਦੇ ਵਕੀਲ ਐੱਚਸੀ ਅਰੋੜਾ ਨੇ ਪੰਜਾਬ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਨੇ ਸਰਕਾਰੀ ਨੋਟੀਫਿਕੇਸ਼ਨਾਂ ਨੂੰ ਰੱਦ ਕਰਨ ਅਤੇ ਝੋਨੇ ਦੀ ਬਿਜਾਈ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਐਨਜੀਟੀ ਪਟੀਸ਼ਨ ਵਿੱਚ ਦਿੱਤੇ ਗਏ ਤੱਥਾਂ ਤੋਂ ਸੰਤੁਸ਼ਟ ਨਹੀਂ ਹੈ।
ਪੰਜਾਬ ਸਰਕਾਰ ਨੇ 1 ਜੂਨ ਤੋਂ ਝੋਨੇ ਦੀ ਬਿਜਾਈ ਲਈ ਬਿਜਲੀ ਅਤੇ ਪਾਣੀ ਦੇ ਪ੍ਰਬੰਧ ਪੂਰੇ ਕਰ ਲਏ ਹਨ। ਇਸ ਸਬੰਧੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ। ਕਈ ਸਾਲਾਂ ਬਾਅਦ, ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਹੋ ਰਹੀ ਹੈ।



