ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :
ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਪੰਜਾਬ ਪੁਲਿਸ ਦੀ ਤਾਇਨਾਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। BBMB ਦਾ ਦਾਅਵਾ ਹੈ ਕਿ ਪੰਜਾਬ ਨੇ ਡੈਮ ਨੂੰ ਜਬਰਨ ਆਪਣੇ ਹੱਥਾਂ ਵਿੱਚ ਲਿਆ ਹੈ।
ਇਸ ਮਾਮਲੇ ਨੂੰ ਲੈ ਕੇ ਬੀਬੀਐਮਬੀ ਵੱਲੋਂ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੁਪਹਿਰ ਬਾਅਦ ਇਸ ’ਤੇ ਸੁਣਵਾਈ ਹੋ ਸਕਦੀ ਹੈ।



