ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਦਾ ਵਿਵਾਦ ਲਗਾਤਾਰ ਜਾਰੀ ਹੈ। ਪਾਣੀਆਂ ਦੇ ਮੁੱਦੇ ਉਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੱਲ ਰਿਹਾ ਹੈ। ਵਿਧਾਨ ਸਭਾ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਛੱਡਣ ਲਈ ਹਿਮਾਚਲ ਪ੍ਰਦੇਸ਼ ਦੇ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਾਲਿਆਂ ਨੇ ਵਾਧੂ ਪਾਣੀ ਲਈ ਗੇਟ ਖੋਲ੍ਹਣ ਤੋਂ ਮਨ੍ਹਾਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਅਫ਼ਸਰ ਦੀ ਡਿਊਟੀ ਲਗਾ ਦਿੱਤੀ ਕਿ ਤੁਸੀਂ ਗੇਟ ਖੋਲ੍ਹ ਦਿਓ। ਉਨ੍ਹਾਂ ਕਿਹਾ ਕਿ ਭਾਜਪਾ ਅਜੇ ਵੀ ਪੰਜਾਬ ਨਾਲ ਧੱਕਾ ਕਰ ਰਹੀ ਹੈ। ਅੱਜ ਹੀ ਇਕ ਘੰਟਾ ਪਹਿਲਾਂ ਅਫਸਰ ਬਦਲ ਕੇ ਹੱਟੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਅਫ਼ਸਰਾਂ ਨੇ ਗੇਟ ਖੋਲ੍ਹਣ ਤੋਂ ਮਨ੍ਹਾਂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਬੀਬੀਐਮਬੀ ਵੱਲੋਂ ਲਿਆ ਗਿਆ ਫੈਸਲਾ ਗੈਰਕਾਨੂੰਨੀ ਹੈ।



