ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ “ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ” ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਐੱਸ.ਏ.ਐੱਸ.ਨਗਰ ਅਧੀਨ 3-6 ਸਾਲ ਦੇ ਬੱਚਿਆ ਲਈ ਈ.ਸੀ.ਸੀ.ਈ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਐੱਸ.ਏ.ਐੱਸ.ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਜ਼ਿਲ੍ਹੇ ਅਧੀਨ ਚੱਲ ਰਹੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।