ਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਵਿਚਕਾਰ ਪਾਣੀ ਵਿਵਾਦ ‘ਤੇ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅੱਜ ਦੇਰ ਸ਼ਾਮ ਤੱਕ ਫੈਸਲਾ ਆਉਣ ਦੀ ਪੂਰੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਪੰਜਾਬ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
ਸੁਣਵਾਈ ਦੌਰਾਨ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਕਿਹਾ ਸੀ ਕਿ ਸੂਬੇ ਵਿੱਚ 200 ਤੋਂ ਵੱਧ ਜਲ ਭੰਡਾਰ ਸੁੱਕ ਗਏ ਹਨ। ਪੰਜਾਬ ਸਰਕਾਰ ਨੇ ਹਰਿਆਣਾ ਦਾ ਪਾਣੀ ਰੋਕ ਦਿੱਤਾ ਹੈ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਅਸੀਂ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਅਸੀਂ ਹਰਿਆਣਾ ਨੂੰ ਹੋਰ ਪਾਣੀ ਨਹੀਂ ਦੇ ਸਕਦੇ।

ਪੰਜਾਬ-ਹਰਿਆਣਾ ਪਾਣੀ ਵਿਵਾਦ : ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ
Published on: May 6, 2025 5:23 pm