ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ 20 ਜ਼ਿਲ੍ਹਿਆਂ ‘ਚ ਭਲਕੇ ਵੱਜਣਗੇ ਖਤਰੇ ਦੇ ਸਾਇਰਨ
ਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :
ਗ੍ਰਹਿ ਮੰਤਰਾਲੇ ਵੱਲੋਂ ਜੰਗ ਦੀ ਰੋਕਥਾਮ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ, ਪੰਜਾਬ ਵਿੱਚ ਇਸਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। 7 ਮਈ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ।
ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। ਸਿਵਲ ਡਿਫੈਂਸ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਭਲਕੇ ਇੱਕ ਮੌਕ ਡ੍ਰਿਲ ਕਰਨਗੀਆਂ। ਸਾਨੂੰ ਆਪਣੀ 500 ਕਿਲੋਮੀਟਰ ਸਰਹੱਦ ਅਤੇ ਨਾਗਰਿਕਾਂ ਦੀ ਰੱਖਿਆ ਕਰਨੀ ਪਵੇਗੀ।
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸ਼ਾਮ 7 ਤੋਂ 7:15 ਵਜੇ ਦੇ ਵਿਚਕਾਰ ਸਾਇਰਨ ਵਜਾਇਆ ਜਾਵੇਗਾ ਜੋ ਕਿ ਇੱਕ ਮੌਕ ਡ੍ਰਿਲ ਹੈ। ਇਸ ਖੇਤਰ ਦੇ ਕਿਸੇ ਵੀ ਨਿਵਾਸੀ ਨੂੰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ, ਇਹ ਇੱਕ ਅਭਿਆਸ ਹੈ ਕਿਉਂਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੀ ਸਥਿਤੀ ਅਜੇ ਵੀ ਬਣੀ ਹੋਈ ਹੈ। ਇਸੇ ਲਈ ਇਹ ਅਭਿਆਸ ਕੀਤਾ ਜਾ ਰਿਹਾ ਹੈ। ਜਦੋਂ ਵੀ ਜੰਗ ਵਰਗੀ ਸਥਿਤੀ ਹੁੰਦੀ ਹੈ, ਤਾਂ ਸਾਇਰਨ ਰਾਹੀਂ ਹਰ ਵਿਅਕਤੀ ਤੱਕ ਜਾਣਕਾਰੀ ਪਹੁੰਚਾਈ ਜਾ ਸਕਦੀ ਹੈ। ਉਸਦਾ ਸੁਨੇਹਾ ਹਰ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ। ਸਾਇਰਨ ਸ਼ਾਮ 7:00 ਵਜੇ ਤੋਂ 7:15 ਵਜੇ ਤੱਕ ਵੱਜੇਗਾ। ਇਹ ਵੀ ਦੇਖਿਆ ਜਾ ਰਿਹਾ ਹੈ ਕਿ ਜ਼ਿਲ੍ਹੇ ਵਿੱਚ ਲਗਾਏ ਗਏ ਸਾਰੇ ਸਾਇਰਨ ਕੰਮ ਕਰ ਰਹੇ ਹਨ ਜਾਂ ਨਹੀਂ। ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

Published on: May 6, 2025 5:32 pm