ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕਤਲ

Published on: May 6, 2025 5:42 pm

ਪੰਜਾਬ

ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਪੰਜਾਬ ਦੇ ਇਕ ਗੱਭਰੂ ਦਾ ਕੈਨੇਡਾ ਦੇ ਸਰੀ ਵਿਖੇ ਕੁਝ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਇਹ ਘਟਨਾ 29 ਅਪਰੈਲ ਦੀ ਹੈ, ਜਦੋਂ ਕਿ ਪੰਜਾਬ ਬੈਠੇ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਹੁਣ ਲੱਗਿਆ ਹੈ।

ਮਾਨਸਾ, 6 ਮਈ, ਜਗਤਾਰ ਸਿੰਘ ਧੰਜਲ :

ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਮਾਨਸਾ ਦੇ ਇਕ ਗੱਭਰੂ ਦਾ ਕੈਨੇਡਾ ਦੇ ਸਰੀ ਵਿਖੇ ਕੁਝ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਇਹ ਘਟਨਾ 29 ਅਪਰੈਲ ਦੀ ਹੈ, ਮਾਨਸਾ ਬੈਠੇ ਉਸਦੇ ਪਰਿਵਾਰ ਨੂੰ ਇਸਦਾ ਪਤਾ 2 ਮਈ ਨੂੰ ਲੱਗਿਆ। ਜਿਸਨੂੰ ਲੈ ਕੇ ਪਰਿਵਾਰ ਚ ਮਾਤਮ ਛਾ ਗਿਆ। ਪਰਿਵਾਰ ਮੁਤਾਬਿਕ ਨੌਜਵਾਨ ਦੀ ਨਾ ਕਿਸੇ ਨਾਲ ਕੋਈ ਰੰਜਿਸ਼ ਸੀ, ਨਾ ਕੋਈ ਝਗੜਾ।ਉਸਦਾ ਕਤਲ ਕਿਉਂ ਕੀਤਾ ਗਿਆ, ਇਹ ਹਾਲੇ ਤੱਕ ਬੁਝਾਰਤ ਬਣਿਆ ਹੋਇਆ ਹੈ। ਮ੍ਰਿਤਕ ਲਵਦੀਪ ਸਿੰਘ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ (ਪਹਿਲਵਾਨ ਗਰੁੱਪ)ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਮੰਢਾਲੀ ਦਾ ਲੜਕਾ ਸੀ, ਜੋ ਸਰੀ (,ਕੈਨੇਡਾ) ਵਿਖੇ ਟਰਾਲਾ ਚਲਾਉਂਦਾ ਸੀਂ। ਮਿਰਤਕ ਨੌਜਵਾਨ ਲਵਦੀਪ ਸਿੰਘ (27) ਦੇ ਪਿਤਾ ਬਲਦੇਵ ਸਿੰਘ ਮੰਢਾਲੀ ਵਾਸੀ ਮਾਨਸਾ ਦੇ ਦੱਸਿਆ ਕਿ ਉਨਾਂ ਦਾ ਪੁੱਤਰ ਕਰੀਬ ਸਾਢੇ ਸੱਤ ਵਰੇ ਪਹਿਲਾਂ ਕੈਨੇਡਾ ਗਿਆ ਸੀ।

29 ਮਈ ਨੂੰ ਉਹ ਸਰੀ ਤੋਂ ਟਰਾਂਟੋ ਵੱਲ ਜਾ ਰਿਹਾ ਸੀ ਕਿ ਰਾਹ ਵਿਚ ਕੁਝ ਦੋਸਤਾਂ ਕੋਲ ਰੁਕ ਗਿਆ। ਸਵੇਰੇ ਜਦੋਂ ਉਹ ਸਰੀ ਚ ਸੈਰ ਕਰ ਰਿਹਾ ਸੀ ਤਾਂ ਕੁਝ ਅਣਪਛਾਤੇ ਨੇ ਉਸ ‘ਤੇ ਗੋਲੀਆਂ ਚਲਾ ਕੇ ਉਸਦਾ ਕਤਲ ਕਰ ਦਿੱਤਾ, ਜਿਸ ਵਿੱਚ ਉਸਦੀ ਮੌਤ ਹੋ ਗਈ। ਉਨਾਂ ਦੱਸਿਆ ਕਿ ਲਵਦੀਪ ਸਿੰਘ ਤੇ ਉਨਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਉਥੇ(ਕੈਨੇਡਾ) ਵਸਦੇ ਹਨ, ਲਵਦੀਪ ਸਿੰਘ ਟਰਾਲਾ ਚਲਾਉਂਦਾ ਸੀ।ਉਸਦੀ ਕਿਸੇ ਨਾਲ ਕੋਈ ਦੁਸ਼ਮਣੀ, ਰੰਜਿਸ਼ ਆਦਿ ਵੀ ਨਹੀਂ ਸੀ। ਉਸਦਾ ਕਤਲ ਕਿਸੇ ਰੰਜਿਸ਼ ਕਾਰਨ ਜਾਂ ਕਿਸੇ ਲੁੱਟ ਦੀ ਨੀਅਤ ਨਾਲ ਕੀਤਾ ਗਿਆ, ਇਹ ਹਾਲੇ ਤੱਕ ਕੁਝ ਵੀ ਨਹੀਂ ਪਤਾ। ਉਨਾਂ ਕੈਨੇਡਾ ਸਰਕਾਰ ਤੋਂ ਇਸਦੀ ਜਾਂਚ ਤੇ ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ
 ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਪੁਲਸ ਨੇ ਇਸ ਮਾਮਲੇ ਚ ਉਥੋਂ ਕੁਝ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮਿਰਤਕ ਦੇ ਪਿਤਾ ਬਲਦੇਵ ਸਿੰਘ ਮੰਢਾਲੀ ਨੇ ਦੱਸਿਆ ਕਿ ਉਥੋਂ ਦੀ ਪੁਲਸ ਨੇ ਵੀ ਕੁਝ ਜਾਣਕਾਰੀ ਉਨਾਂ ਤੋਂ ਲਈ ਹੈ।ਮ੍ਰਿਤਕ ਦੀ ਲਾਸ਼ ਬਾਰੇ ਹਾਲੇ ਤੱਕ ਉਨਾਂ ਨੂੰ ਕੁਝ ਨਹੀਂ ਪਤਾ। ਉਹ ਕੈਨੇਡਾ ਤੇ ਭਾਰਤ ਸਰਕਾਰ ਤੋਂ ਮਿਰਤਕ ਲਵਦੀਪ ਸਿੰਘ ਦੀ ਲਾਸ਼ ਦੇਸ਼ ਲਿਆਉਣ ਲਈ ਮੱਦਦ ਦੀ ਮੰਗ ਕਰਨਗੇ ਤਾਂ ਜੋ ਉਸਦੀਆਂ।ਅੰਤਿਮ ਰਸਮਾਂ ਇੱਥੇ ਹੋ ਸਕਣ।ਇਸ ਦੁੱਖ ਦੀ ਘੜੀ ਚ ਮੰਢਾਲੀ ਪਰਿਵਾਰ ਨਾਲ ਸ਼ਹਿਰੀਆਂ, ਸਮਾਜਸੇਵੀਆਂ, ਰਾਜਨੀਤੀਵਾਨਾਂ ਨੇ ਦੁੱਖ ਸਾਂਝਾ ਕੀਤਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।