ਅੰਮ੍ਰਿਤਸਰ: 8 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਕੂਲ 11 ਮਈ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਹੁਕਮ ਭਾਰਤ ਪਾਕਿਸਤਾਨ ਵਿੱਚ ਵਧੇ ਤਣਾਅ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਜ਼ਿਲਾ ਮਜਿਸਟਰੇਟ ਸਾਕਸ਼ੀ ਸਾਹਨੀ ਨੇ ਸੰਕਟਕਾਲ ਸਥਿਤੀ ਕਾਰਨ ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਕਾਲਜ 11 ਮਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।