ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਯੂਨੀਵਰਸਿਟੀ ਵੱਲੋਂ ਕਈ ਪ੍ਰੀਖਿਆਵਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਹ ਫੈਸਲਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੰਟਰੋਲਰ ਪ੍ਰੀਖਿਆ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਯੂਨੀਵਰਸਿਟੀ ਵੱਲੋਂ 9, 10 ਅਤੇ 12 ਮਈ 2025 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪ੍ਰੀਖਿਆਵਾਂ ਦੀ ਅਗਲੀ ਮਿਤੀ ਬਾਅਦ ਵਿੱਚ ਐਲਾਨ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸੂਬੇ ਵਿੱਚ ਤਿੰਨ ਦਿਨਾਂ ਲਈ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।