ਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਵਿਚਾਲੇ ਪਾਣੀ ਵਿਵਾਦ ਨੂੰ ਲੈ ਕੇ , ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਬੀਬੀਐਮਬੀ ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਪੰਜਾਬ ਪੁਲਿਸ ਨੇ ਭਾਖੜਾ ਤੋਂ ਪਾਣੀ ਛੱਡਣ ਨਹੀਂ ਦਿੱਤਾ।
ਪਟੀਸ਼ਨ ਵਿੱਚ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ‘ਤੇ ਬੀਬੀਐਮਬੀ ਅਧਿਕਾਰੀਆਂ ਨੂੰ ਬੰਧਕ ਬਣਾਉਣ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ।
ਇਸ ਤੋਂ ਪਹਿਲਾਂ, ਵੀਰਵਾਰ ਸਵੇਰੇ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨੰਗਲ ਦੇ ਭਾਖੜਾ ਡੈਮ ‘ਤੇ ਧਰਨਾ ਦਿੱਤਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇੱਥੇ ਪਹੁੰਚੇ।ਬੈਂਸ ਨੇ ਕਿਹਾ ਕਿ ਬੀਬੀਐਮਬੀ ਦੇ ਇੱਕ ਅਧਿਕਾਰੀ ਨੇ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅਧਿਕਾਰੀ ਨੂੰ ਹਿਰਾਸਤ ਵਿੱਚ ਲੈ ਲਿਆ।
Latest News
Latest News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾPublished on: May 9, 2025 7:54 pm
Punjab News
