ਡਰੋਨ ਡਿੱਗਣ ਸਬੰਧੀ ਘਟਨਾ ਸਾਹਮਣੇ ਆਉਣ ਤੇ ਕੰਟਰੋਲ ਰੂਮ ਦਿੱਤੀ ਜਾਵੇ ਸੂਚਨਾ-ਡੀ.ਸੀ.

Published on: May 10, 2025 4:37 pm

ਪੰਜਾਬ

ਮਾਨਸਾ, 10 ਮਈ : ਦੇਸ਼ ਕਲਿੱਕ ਬਿਓਰੋ

            ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕਿਧਰੇ ਵੀ ਡਰੋਨ ਡਿੱਗਣ ਸਬੰਧੀ ਘਟਨਾ ਧਿਆਨ ਵਿੱਚ ਆਉਂਦੀ ਹੈ, ਤਾਂ ਇਸ ਸਬੰਧੀ ਤੁਰੰਤ ਆਪਣੇ ਨੇੜੇ ਦੇ ਥਾਣੇ ਵਿੱਚ ਸੂਚਨਾ ਦਿੱਤੀ ਜਾਵੇ।

            ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਕੰਟਰੋਲ ਰੂਮ ਨੰਬਰ 112 ਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਿਤ ਕੰਟਰੋਲ ਰੂਮ ਦੇ ਨੰਬਰ 01652-229082 ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਡਰੋਨ ਡਿੱਗਣ ਦੀ ਸਥਿਤੀ ਵਿੱਚ ਉਸ ਦੇ ਨਜ਼ਦੀਕ ਜਾਣ ਅਤੇ ਵੀਡੀਓ ਬਣਾਉਣ ਤੋਂ ਪਰਹੇਜ਼ ਕੀਤਾ ਜਾਵੇ ਕਿਉਂਕਿ ਇਸ ਵਿੱਚ ਧਮਾਕਾ ਹੋਣ ਨਾਲ ਕੋਈ ਵੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਐਡਵਾਇਜ਼ਰੀ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਸਹਿਯੋਗ ਕਰਨ।

            ਡਿਪਟੀ ਕਮਿਸ਼ਨਰ ਨੇ ਮੀਡੀਆ ਕਰਮੀਆਂ ਅਤੇ ਲੋਕਾਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਡਰੋਨ ਡਿੱਗਣ ਦੀ ਸਥਿਤੀ ਵਿੱਚ ਨਾ ਤਾਂ ਉਸਦੀ ਵੀਡੀਓ ਵਾਇਰਲ ਕੀਤੀ ਜਾਵੇ ਅਤੇ ਨਾ ਹੀ ਉਸ ਥਾਂ ਦੀ ਲੋਕੇਸ਼ਨ ਕਿਸੇ ਨਾਲ ਵੀ ਸਾਂਝੀ ਕੀਤੀ ਜਾਵੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਰੋਨ ਦੇ ਨਜ਼ਦੀਕ ਜਾਣ ਜਾਂ ਵੀਡੀਓ ਬਣਾਉਣ ਦੀ ਥਾਂ ਤੇ ਆਪਣੇ ਨੇੜਲੇ ਥਾਣੇ, ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮਾਂ ਦੇ ਉਕਤ ਨੰਬਰਾਂ ਤੇ ਸੂਚਨਾ ਦਿੱਤੀ ਜਾਵੇ।

             ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ, ਵਪਾਰੀ ਜਾਂ ਸੰਸਥਾ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ਵਿੱਚ ਹੇਰਾਫੇਰੀ ਕਰਦਾ ਹੈ ਤਾਂ ਇਸ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਅਤੇ ਸਿਵਲ ਸਪਲਾਈ ਦਫ਼ਤਰ ਵਿਖੇ ਜਰਨੈਲ ਸਿੰਘ 81465-45767 ਅਤੇ ਸੰਦੀਪ ਸਿੰਘ 81467-00706 ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ ਪਸ਼ੂਆਂ ਨਾਲ ਸਬੰਧਿਤ ਜ਼ਰੂਰਤਾਂ ਲਈ ਪਸ਼ੂ ਪਾਲਣ ਵਿਭਾਗ ਦੇ ਡਾ. ਕਮਲ ਗੁਪਤਾ 78372-18835 ਅਤੇ ਡਾ. ਦੁਸ਼ਯੰਤ ਪ੍ਰੀਤ 98725-72448, ਸਬਜ਼ੀਆਂ-ਫਲ ਆਦਿ ਦੀ ਉਪਲੱਬਧਤਾ ਸਬੰਧੀ ਮੰਡੀ ਬੋਰਡ ਦੇ ਸ਼੍ਰੀ ਅਮਨ ਬਾਂਸਲ 81468-00501 ਅਤੇ ਸ਼੍ਰੀ ਮਹਿੰਦਰ ਸਿੰਘ 97790-30002, 01652-235042, ਮਾਰਕਫੈੱਡ ਦੇ ਉਤਪਾਦਾਂ ਸਬੰਧੀ ਸ਼੍ਰੀ ਅਮਨਦੀਪ ਬਾਂਸਲ 98724-93800 ਅਤੇ ਮਿਲਕਫੈਡ (ਡੇਅਰੀ ਵਿਭਾਗ) ਨਾਲ ਸਬੰਧਤ ਚੀਜ਼ਾਂ ਸਬੰਧੀ ਕਮਲਜੀਤ ਸਿੰਘ 98721-94068 ਅਤੇ ਸਤਵੀਰ ਕੌਰ 82849-40350 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।