BBMB ਨੂੰ ਦਿੱਤੇ ਪੈਸੇ ਦਾ ਆਡਿਟ ਕਰਵਾਏਗੀ ਪੰਜਾਬ ਸਰਕਾਰ

Published on: May 11, 2025 5:32 pm

ਪੰਜਾਬ


ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ‘ਤੇ ਪਾਣੀ ਅਤੇ ਸਰੋਤਾਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ BBMB ਨੂੰ ਦਿੱਤੀ ਜਾ ਰਹੀ ਰਕਮ ਦਾ ਹੁਣ ਆਡਿਟ ਕਰਵਾਇਆ ਜਾਵੇਗਾ ਕਿਉਂਕਿ ਇਹ ਬੋਰਡ ਸੂਬੇ ਦੇ ਜਲ ਸਰੋਤਾਂ ਦੇ ਹਿੱਸੇ ਦੀ ਦੁਰਵਰਤੋਂ ਕਰ ਰਿਹਾ ਹੈ। ਮਾਨ ਨੇ ਤਲਖ ਲਹਿਜੇ ਵਿੱਚ ਪੁੱਛਿਆ, “ਜਦੋਂ ਬੀਬੀਐਮਬੀ ਸਾਡਾ ਆਪਣਾ ਪਾਣੀ ਲੁੱਟ ਰਿਹਾ ਹੈ, ਤਾਂ ਅਸੀਂ ਉਨ੍ਹਾਂ ਨੂੰ ਪੈਸੇ ਕਿਉਂ ਦੇਈਏ?
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਮਿਲ ਰਹੀ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੀ ਰਕਮ ਰੋਕ ਦਿੱਤੀ ਗਈ ਹੈ, ਜਿਸ ਕਾਰਨ ਸੂਬੇ ਦੀ ਪੇਂਡੂ ਆਰਥਿਕਤਾ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਸ ਫੈਸਲੇ ਨੂੰ “ਪੰਜਾਬ ਵਿਰੋਧੀ ਸਾਜ਼ਿਸ਼” ਕਰਾਰ ਦਿੱਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।