ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :
ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਸਨੇ ਇੰਸਟਾਗ੍ਰਾਮ ‘ਤੇ ਦਿੱਤੀ।ਅੱਜ ਸੋਮਵਾਰ ਨੂੰ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।
ਪਿਛਲੇ ਕੁਝ ਦਿਨਾਂ ਤੋਂ ਮੀਡੀਆ ਵਿੱਚ ਇਹ ਚਰਚਾ ਸੀ ਕਿ ਕੋਹਲੀ ਨੇ ਬੀਸੀਸੀਆਈ ਨੂੰ ਆਪਣੇ ਸੰਨਿਆਸ ਬਾਰੇ ਸੂਚਿਤ ਕਰ ਦਿੱਤਾ ਹੈ, ਪਰ ਬੀਸੀਸੀਆਈ ਨੇ ਉਨ੍ਹਾਂ ਨੂੰ ਆਉਣ ਵਾਲੀ ਇੰਗਲੈਂਡ ਟੈਸਟ ਲੜੀ ਦੇ ਮੱਦੇਨਜ਼ਰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਹਾਲਾਂਕਿ, Virat Kohli ਨੇ ਟੈਸਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ। ਇਹ ਭਾਰਤ ਲਈ ਇੱਕ ਵੱਡਾ ਝਟਕਾ ਹੈ ਕਿਉਂਕਿ 8 ਮਈ ਨੂੰ ਕਪਤਾਨ ਰੋਹਿਤ ਨੇ ਵੀ ਟੈਸਟ ਤੋਂ ਸੰਨਿਆਸ ਲੈ ਲਿਆ ਸੀ।
