ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਪੁੱਤਰ ਨੇ ਦੋਸਤਾਂ ਨਾਲ ਮਿਲ ਕੇ ਕੁੱਟ-ਕੁੱਟ ਮਾਰਿਆ
ਬਠਿੰਡਾ, 12 ਮਈ, ਦੇਸ਼ ਕਲਿਕ ਬਿਊਰੋ :
ਬਠਿੰਡਾ ਵਿੱਚ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ (Farmer leader Davinder Singh Sran) ਨੂੰ ਉਸਦੇ ਪੁੱਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਵਿਵਾਦ ਜ਼ਮੀਨ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ। ਕਿਸਾਨ ਆਗੂ ਦਵਿੰਦਰ ਸਿੰਘ ਸਰਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤਲਵੰਡੀ ਸਾਬੋ ਤੋਂ ਕਿਸਾਨ ਸੰਗਠਨਾਂ ਦੇ ਉਮੀਦਵਾਰ ਸਨ। ਪੁਲਿਸ ਘਟਨਾ ਦੀ ਜਾਂਚ ਵਿੱਚ ਰੁੱਝੀ ਹੋਈ ਹੈ।
ਪੁਲਿਸ ਅਨੁਸਾਰ ਦਵਿੰਦਰ ਸਿੰਘ ਸਰਾਂ ਦੇ ਪਰਿਵਾਰ ਵਿੱਚ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਕਾਰਨ ਦਵਿੰਦਰ ਸਿੰਘ ਦੇ ਪੁੱਤਰ ਅਮਨਿੰਦਰ ਸਿੰਘ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਆਪਣੇ ਪਿਤਾ ‘ਤੇ ਹਮਲਾ ਕਰ ਦਿੱਤਾ। ਉਸਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਹਮਲੇ ਵਿੱਚ ਦਵਿੰਦਰ ਸਿੰਘ ਸਰਾਂ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
Farmer leader Davinder Singh Sran ਦੀ ਪਤਨੀ ਸੁਖਵਿੰਦਰ ਕੌਰ ਨੇ ਆਪਣੇ ਪਤੀ ਦੇ ਕਤਲ ਸਬੰਧੀ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਹੈ। ਤਲਵੰਡੀ ਸਾਬੋ ਪੁਲਿਸ ਨੇ ਅਮਨਿੰਦਰ ਸਿੰਘ ਅਤੇ ਉਸਦੇ ਦੋ ਸਾਥੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਸੁਖਵਿੰਦਰ ਕੌਰ ਗੁਰੂਸਰ ਜਗਾ ਦੀ ਰਹਿਣ ਵਾਲੀ ਹੈ।

Published on: May 12, 2025 12:41 pm