Operation Keller:ਸੁਰੱਖਿਆ ਬਲਾਂ ਨੇ JK ‘ਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰ ਮੁਕਾਏ

ਰਾਸ਼ਟਰੀ


ਸ਼੍ਰੀਨਗਰ, 13 ਮਈ, ਦੇਸ਼ ਕਲਿਕ ਬਿਊਰੋ :
ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਇੱਕ ਹੋਰ ਵੱਡੀ ਸਫਲਤਾ (Operation Keller) ਮਿਲੀ ਹੈ। ਆਪ੍ਰੇਸ਼ਨ ਸੰਧੂਰ ਤੋਂ ਬਾਅਦ, ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀਆਂ (Lashkar terrorists killed in JK) ਨੂੰ ਮਾਰ ਦਿੱਤਾ ਹੈ।ਅੱਜ ਮੰਗਲਵਾਰ ਨੂੰ ਫੌਜ ਨੇ ਸ਼ੋਪੀਆਂ ਵਿੱਚ ਇੱਕ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਅਤੇ ਸਫਲਤਾ ਪ੍ਰਾਪਤ ਕੀਤੀ। 
ਜਾਣਕਾਰੀ ਅਨੁਸਾਰ, ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਸ਼ੁਕਰੂ ਕੇਲਰ ਇਲਾਕੇ ਵਿੱਚ ਅੱਜ ਮੰਗਲਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਵਿਚਕਾਰ ਮੁਕਾਬਲਾ ਹੋਇਆ।ਅੱਜ ਮੰਗਲਵਾਰ ਸਵੇਰੇ ਸ਼ੋਪੀਆਂ ਜ਼ਿਲ੍ਹੇ ਵਿੱਚ ਇੱਕ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੂੰ ਘੇਰ ਲਿਆ।
ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਸੁਰੱਖਿਆ ਬਲਾਂ ਨੇ ਪਹਿਲੀ ਮੁੱਠਭੇੜ ਵਿੱਚ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਕੁਝ ਸਮੇਂ ਬਾਅਦ, ਦੋ ਹੋਰ ਅੱਤਵਾਦੀਆਂ ਨੂੰ ਮਾਰਨ ਵਿੱਚ ਸਫਲਤਾ ਮਿਲੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।