ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੈਸ਼ਨ 2024-25 ਦੀਆਂ ਮਾਰਚ ਮਹੀਨੇ ਵਿੱਚ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਭਲਕੇ ਐਲਾਨਗੇ।
ਮੋਹਾਲੀ, 13 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ (PSEB)ਵੱਲੋਂ ਵਿਦਿਅਕ ਸੈਸ਼ਨ 2024-25 ਦੀਆਂ ਮਾਰਚ ਮਹੀਨੇ ਵਿੱਚ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਭਲਕੇ ਐਲਾਨਗੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 14 ਮਈ 2025 ਬੁੱਧਵਾਰ ਨੂੰ ਦੁਪਹਿਰ ਬਾਅਦ 3 ਵਜੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਜਾਵੇਗਾ। ਇਹ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਐਲਾਨਿਆ ਜਾਵੇਗਾ।