PSEB ਵਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ

Published on: May 14, 2025 7:07 am

ਪੰਜਾਬ


ਮੋਹਾਲੀ, 14 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ ਬੁੱਧਵਾਰ ਨੂੰ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਨਤੀਜਾ ਐਲਾਨਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਤੀਜੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਪਤਾ ਲੱਗਾ ਹੈ ਕਿ ਨਤੀਜਾ ਸਿਰਫ਼ ਵੈੱਬਸਾਈਟ ‘ਤੇ ਹੀ ਘੋਸ਼ਿਤ ਕੀਤਾ ਜਾਵੇਗਾ। ਕਿਸੇ ਵੀ ਤਰ੍ਹਾਂ ਦਾ ਗਜ਼ਟ ਨਹੀਂ ਛਾਪਿਆ ਜਾਵੇਗਾ। ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੋਵੇਗਾ। ਇਸ ਵਿੱਚ ਕਿਸੇ ਵੀ ਨੁਕਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।
ਵਿਦਿਆਰਥੀ PSEB ਦੀ ਵੈੱਬਸਾਈਟ www.pseb.ac.in ‘ਤੇ ਲੌਗਇਨ ਕਰ ਸਕਦੇ ਹਨ। ਇਸ ਤੋਂ ਬਾਅਦ ਬੋਰਡ ਦੀ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹ ਜਾਵੇਗਾ। ਜਿੱਥੇ ਉਨ੍ਹਾਂ ਨੂੰ ਆਪਣੇ ਬਾਰੇ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਉਨ੍ਹਾਂ ਦਾ ਨਤੀਜਾ ਸਾਹਮਣੇ ਆਵੇਗਾ। ਇਸ ਤੋਂ ਇਲਾਵਾ, ਵਿਦਿਆਰਥੀ ਆਪਣੇ ਸਕੂਲ ਜਾ ਕੇ ਵੀ ਨਤੀਜਾ ਦੇਖ ਸਕਣਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।