ਚਮਕੌਰ ਸਾਹਿਬ /ਮੋਰਿੰਡਾ 15 ਮਈ ਭਟੋਆ
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦਾ ਸੀਬੀਐੱਸਈ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ । ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ ਵਿੱਚ ਨਮਨ ਕਪੂਰ ਨੇ 95.8 ਫ਼ੀਸਦੀ ਅੰਕ ਹਾਸਲ ਕਰ ਕੇ ਸਮੁੱਚੀ ਬਾਰ੍ਹਵੀਂ ਜਮਾਤ ਅਤੇ ਸਾਇੰਸ ਗਰੁੱਪ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ । ਜੈਸਮੀਨ ਕੌਰ ਨੇ 86.2 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ , ਪਰਾਂਜਲ ਅਰੋੜਾ ਨੇ 85.2 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ , ਜਸ਼ਨਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ 84.8% ਫ਼ੀਸਦੀ ਅੰਕ ਹਾਸਲ ਕਰਕੇ ਚੌਥਾ ਅਤੇ ਅਰਸ਼ਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਹਾਸਲ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ । ਕਾਮਰਸ ਗਰੁੱਪ ਵਿੱਚ ਜਸਪ੍ਰੀਤ ਕੌਰ ਨੇ 92.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾਂ , ਸਿਮਰਨਪ੍ਰੀਤ ਕੌਰ ਨੇ 91 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ , ਪੁਨੀਤ ਕੌਰ ਨੇ 89.6 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ , ਰਵਿੰਦਰਜੀਤ ਸਿੰਘ ਨੇ 88.4 ਫ਼ੀਸਦੀ ਅੰਕ ਹਾਸਲ ਕਰਕੇ ਚੌਥਾ ਅਤੇ ਪ੍ਰੀਆ ਰਾਣੀ ਨੇ 87.4 ਫ਼ੀਸਦੀ ਅੰਕ ਹਾਸਲ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ ।ਆਰਟਸ ਗਰੁੱਪ ਵਿੱਚ ਸਿਮਰਨਜੀਤ ਕੌਰ ਨੇ 94. 6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ , ਹਰਜੋਤ ਸਿੰਘ ਨੇ 89.4 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ, ਤੁਸ਼ਾਰ ਸਿੰਘ ਨੇ 87.6 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ, ਅਰਸ਼ਵੀਰ ਕੌਰ ਨੇ 86.4 ਫ਼ੀਸਦੀ ਅੰਕ ਹਾਸਲ ਕਰਕੇ ਚੌਥਾ ਅਤੇ ਸਿਮਰਨਦੀਪ ਕੌਰ ਨੇ 84.6 ਫ਼ੀਸਦੀ ਅੰਕ ਹਾਸਲ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ । ਉਕਤ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ ਅਤੇ ਵਾਇਸ ਪ੍ਰਿੰਸੀਪਲ ਮਨਦੀਪ ਕੌਰ ਮਾਹਲ ਵੱਲੋਂ ਵਧਾਈ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ ਗਈਆਂ ।