ਤਰਨਤਾਰਨ, 15 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਾਰਤ-ਪਾਕਿਸਤਾਨ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਝਬਾਲ ਇਲਾਕੇ ਤੋਂ ਅਮਰਜੋਤ ਸਿੰਘ ਉਰਫ਼ ਜੋਟਾ ਨਾਮਕ ਇੱਕ ਸਰਗਰਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ ਹੈ, ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਮਰਜੋਤ ਸਿੰਘ ਦੇ ਵਿਦੇਸ਼ੀ ਡਰੱਗ ਹੈਂਡਲਰਾਂ ਨਾਲ ਸਬੰਧ ਸਨ। ਉਹ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ ਜੋ ਪਾਕਿਸਤਾਨ ਰਾਹੀਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਅਮਰਜੋਤ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਵਿੱਚ ਇੱਕ ਮਹੱਤਵਪੂਰਨ ਕੜੀ ਸੀ। ਬਹੁਤ ਸਾਰੇ ਨੌਜਵਾਨ ਉਸ ਰਾਹੀਂ ਨਸ਼ੇ ਪ੍ਰਾਪਤ ਕਰ ਰਹੇ ਸਨ।
ਮੁਲਜ਼ਮ ਖ਼ਿਲਾਫ਼ ਐਨਡੀਪੀਐਸ (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਤਹਿਤ ਥਾਣਾ ਸਿਟੀ, ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਪੁਲਿਸ ਵਲੋਂ 5 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ
Published on: May 15, 2025 5:34 pm