ਚੰਡੀਗੜ੍ਹ, 16 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੌਸਮ ਸਬੰਧੀ ਅੱਜ ਹੀਟ-ਵੇਵ ਦਾ ਪੀਲ਼ਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।
ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਹੈ, ਜਿਸ ਕਾਰਨ ਲੂ ਦੀ ਸਥਿਤੀ ਬਣੀ ਹੋਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 41.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 41.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 41.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਥਾਂਵਾਂ ‘ਤੇ ਤਾਪਮਾਨ ਵਿੱਚ 0.5°C ਤੋਂ 1.5°C ਦਾ ਵਾਧਾ ਦੇਖਿਆ ਗਿਆ ਹੈ।
ਆਈਐਮਡੀ ਦੇ ਅਨੁਸਾਰ, ਅੱਜ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 17 ਮਈ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ। ਉੱਤਰੀ ਪੰਜਾਬ ਕੱਲ੍ਹ ਵੀ ਸੁਰੱਖਿਅਤ ਰਹੇਗਾ, ਪਰ ਦੱਖਣੀ ਪੰਜਾਬ ਵਿੱਚ, ਸੰਗਰੂਰ ਅਤੇ ਪਟਿਆਲਾ ਤੱਕ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ।

ਪੰਜਾਬ ‘ਚ ਅੱਜ Heat Wave ਦਾ Yellow Alert ਜਾਰੀ
Published on: May 16, 2025 8:43 am