ਪਟਿਆਲਾ, 16 ਮਈ, ਦੇਸ਼ ਕਲਿਕ ਬਿਊਰੋ :
ਪਟਿਆਲਾ ਵਿੱਚ ਐਸਐਚਓ ਵਿਰੁੱਧ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਦਸੋਂ ਥਾਣੇ ਦੇ ਐਸ.ਐਚ.ਓ. ਜਸਪ੍ਰੀਤ ਸਿੰਘ ਨੂੰ ਗਲਤ ਪਬਲਿਕ ਡੀਲਿੰਗ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਭਾਦਸੋਂ ਥਾਣੇ ਦੇ ਐਸ.ਐਚ.ਓ. ਜਸਪ੍ਰੀਤ ਸਿੰਘ ਨੂੰ ਐਸਐਸਪੀ ਵਰੁਣ ਸ਼ਰਮਾ ਨੇ ਮੁਅੱਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਐਸ.ਐਚ.ਓ. ਸੰਬੰਧੀ ਐਸਐਸਪੀ ਨੂੰ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਜਿਸ ਤੋਂ ਬਾਅਦ, ਤੁਰੰਤ ਕਾਰਵਾਈ ਕੀਤੀ ਗਈ ਅਤੇ ਉਸਨੂੰ ਮੁਅੱਤਲ ਕਰ ਦਿੱਤਾ ਗਿਆ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਪੁਲਿਸ ਅਧਿਕਾਰੀਆਂ ਨੂੰ ਜਨਤਕ ਵਿਵਹਾਰ ਨੂੰ ਬਿਹਤਰ ਬਣਾਉਣ ਲਈ ਨਿਰਦੇਸ਼ ਜਾਰੀ ਕਰ ਚੁੱਕੀ ਹੈ ਅਤੇ ਕਿਹਾ ਗਿਆ ਹੈ ਕਿ ਲੋਕਾਂ ਨਾਲ ਥਾਣੇ ਵਿੱਚ ਸਹੀ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪਰ ਉਕਤ ਐਸਐਚਓ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਿਹਾ।

ਥਾਣੇ ‘ਚ ਲੋਕਾਂ ਨਾਲ ਸਹੀ ਵਿਵਹਾਰ ਨਾ ਕਰਨ ਵਾਲਾ ਪੰਜਾਬ ਪੁਲਿਸ ਦਾ SHO ਮੁਅੱਤਲ
Published on: May 16, 2025 10:12 am