ਸੜਕ ਹਾਦਸੇ ’ਚ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ

ਪੰਜਾਬ

ਬਠਿੰਡਾ, 16 ਮਈ, ਦੇਸ਼ ਕਲਿੱਕ ਬਿਓਰੋ :

ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਾਮਪੁਰਾ-ਮੋੜ ਰੋਡ ਉਤੇ ਇਕ ਅਣਪਛਾਤੇ ਵਾਹਨ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਹਿਲਾ ਮੁਲਾਜ਼ਮ ਰਮਨਦੀਪ ਕੌਰ ਐਕਟਿਵਾ ਉਤੇ ਸਵਾਰ ਹੋ ਕੇ ਡਿਊਟੀ ਜਾ ਰਹੀ ਸੀ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਕੌਰ ਡੀਐਸਪੀ ਦਫ਼ਤਰ ਫੂਲ ਵਿਖੇ ਡਿਊਟੀ ਕਰਦੀ ਸੀ। ਮ੍ਰਿਤਕ ਦੇ ਇਕ ਦੋ ਬੱਚੇ ਹਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸਬੰਧਤ ਥਾਣਾ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।