ਅਗਨੀਵੀਰ ਅਕਾਸ਼ਦੀਪ ਸਿੰਘ ਦੀ ਮੌਤ ਤੇ ਸਪੀਕਰ ਸੰਧਵਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Published on: May 16, 2025 3:06 pm

Punjab

ਐਸ.ਡੀ.ਐਮ ਫਰੀਦਕੋਟ ਵੀ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹੋਏ ਸ਼ਰੀਕ

ਫਰੀਦਕੋਟ/ਕੋਟਕਪੂਰਾ 16 ਮਈ, ਦੇਸ਼ ਕਲਿੱਕ ਬਿਓਰੋ

ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਮੌਤ ਹੋ ਜਾਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿ ਆਰਮੀ ਵੱਲੋਂ ਅਕਾਸ਼ਦੀਪ ਸਿੰਘ ਦੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਘੜੀ ਹੈ । ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਦੀ ਅਚਾਨਕ ਮੌਤ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਪੂਰੇ ਜਿਲ੍ਹੇ ਨੂੰ ਵੀ ਘਾਟਾ ਪਿਆ ਹੈ। ਇਸ ਅਗਨੀਵੀਰ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਪੀਕਰ ਸ. ਸੰਧਵਾਂ ਨੇ ਪਰਿਵਾਰ ਦੇ ਦੁੱਖ ਚ ਸ਼ਰੀਕ ਹੁੰਦੇ ਹੋਏ ਗੁਰੂ ਚਰਨਾਂ ਵਿੱਚ ਪੂਰੇ ਪਰਿਵਾਰ ਨੂੰ ਇਹ ਭਾਣਾ ਮੰਨਣ ਦੀ ਸ਼ਕਤੀ ਬਖਸ਼ਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਅਗਨੀਵੀਰ ਸਕੀਮ ਬੰਦ ਕਰਕੇ ਫੋਜ ਵਿੱਚ ਜਵਾਨਾਂ ਦੀ ਰੈਗੂਲਰ ਭਰਤੀ ਕਰਨੀ ਚਾਹੀਦੀ ਹੈ।

ਇੱਥੇ ਅੱਜ ਸਸਕਾਰ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਪਿੰਡ ਚਹਿਲ ਵਿਖੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮ੍ਰਿਤਕ ਅਗਨੀਵੀਰ ਦੀ ਦੇਹ ਤੇ ਫੁੱਲ ਮਲਾਵਾਂ ਭੇਂਟ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਦੇ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹਾ ਹੈ। ਇਸ ਮੌਕੇ ਅਗਨੀਵੀਰ ਅਕਾਸ਼ਦੀਪ ਸਿੰਘ ਨੂੰ ਫੋਜ ਦੀ ਟੁੱਕੜੀ ਵੱਲੋਂ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।