ਰਾਜ ਜਾਂਚ ਏਜੰਸੀ ਵਲੋਂ ਜੰਮੂ-ਕਸ਼ਮੀਰ ਪੁਲਿਸ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ

Published on: May 17, 2025 1:16 pm

Punjab


ਸ਼੍ਰੀਨਗਰ, 17 ਮਈ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ (SIA) ਸੋਪੋਰ, ਬਾਰਾਮੂਲਾ, ਹੰਦਵਾੜਾ, ਗੰਦਰਬਲ ਅਤੇ ਸ੍ਰੀਨਗਰ ਸਮੇਤ ਮੱਧ ਅਤੇ ਉੱਤਰੀ ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ।
ਇਹ ਕਾਰਵਾਈ ਅੱਤਵਾਦ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਏਜੰਸੀ ਨੂੰ ਸ਼ੁੱਕਰਵਾਰ ਦੇਰ ਰਾਤ ਸ਼ੱਕੀ ਅੱਤਵਾਦੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ।
ਇਸ ਦੌਰਾਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਨੂਰ ਖਾਨ ਏਅਰਬੇਸ ‘ਤੇ ਭਾਰਤੀ ਹਮਲੇ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ 10 ਮਈ ਦੀ ਰਾਤ ਨੂੰ ਲਗਭਗ 2:30 ਵਜੇ ਜਨਰਲ ਅਸੀਮ ਮੁਨੀਰ ਨੇ ਉਨ੍ਹਾਂ ਨੂੰ ਸੇਫ ਲਾਈਨ ‘ਤੇ ਫੋਨ ਕੀਤਾ ਸੀ ਅਤੇ ਦੱਸਿਆ ਕਿ ਭਾਰਤੀ ਬੈਲਿਸਟਿਕ ਮਿਜ਼ਾਈਲਾਂ ਨੇ ਨੂਰ ਖਾਨ ਏਅਰਬੇਸ ਅਤੇ ਕੁਝ ਹੋਰ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।