ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ- ਸੇਖੋਂ

ਸਿੱਖਿਆ \ ਤਕਨਾਲੋਜੀ


-ਸੂਬੇ ਦੇ ਸਕੂਲਾਂ ਵੱਲ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਧਿਆਨ
ਫ਼ਰੀਦਕੋਟ 17 ਮਈ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਸਕੂਲਾਂ ਵਿੱਚ 56.21 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ ।
 ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸ਼ੁਰੂ ਕੀਤਾ ਹੈ ਅਤੇ ਸੂਬੇ ਦੇ ਹਰੇਕ ਸਕੂਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆ ਨੂੰ ਠੱਲ ਪਾਉਣ ਲਈ ਵੀ ਯਤਨਸ਼ੀਲ ਹੈ, ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ, ਤਾਂ ਜੋ ਸਾਡੀ ਨੌਜਵਾਨ ਪੀੜੀ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰ ਸਿੰਘ ਵਾਲਾ ਵਿਖੇ 18.91 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਸਿੰਘ ਵਾਲਾ ਵਿਖੇ 35.30 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਢਾਬ ਸ਼ੇਰ ਸਿੰਘ ਵਾਲਾ ਵਿਖੇ 2 ਲੱਖ ਦੇ ਵੱਖ ਵੱਖ ਵਿਕਾਸ ਕਾਰਜਾਂ ਜਿੰਨਾਂ ਵਿੱਚ ਮੁੱਖ ਤੌਰ ਤੇ ਚਾਰਦੀਵਾਰੀ,ਸਾਇੰਸ ਲੈਬ, ਬਾਸਕਿਟ ਬਾਲ ਗਰਾਊਂਡ, ਸਪੋਰਟਸ ਟਰੈਕ, ਮਿਲਟਰੀ ਪਾਰਕ ਅਤੇ  ਰਿਪੇਅਰ ਆਦਿ ਦੇ ਕੰਮ ਸ਼ਾਮਲ ਹਨ ਦੇ ਉਦਘਾਟਨ ਕੀਤੇ ਗਏ ਹਨ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫ਼ਰੀਦਕੋਟ ਸ ਅਮਨਦੀਪ ਸਿੰਘ ਬਾਬਾ, ਸ. ਅਮਰਦੀਪ ਸਿੰਘ ਪਰਮਾਰ ਚੇਅਰਮੈਨ ਸਿੱਖਿਆ ਕ੍ਰਾਂਤੀ ਬਲਾਕ ਫ਼ਰੀਦਕੋਟ, ਪ੍ਰਿੰਸੀਪਲ ਹਰਵਿੰਦਰ ਕੌਰ, ਐਸ.ਐਮ.ਸੀ ਇਕਬਾਲ ਸਿੰਘ, ਬੀਪੀਈਓ ਜਗਤਾਰ ਸਿੰਘ, ਗ੍ਰਾਂਟ ਕੁਆਰਡੀਨੇਟਰ ਰਵੀ ਸ਼ਰਮਾ, ਐਚ.ਟੀ ਢਾਬ ਸ਼ੇਰ ਸਿੰਘ ਵਾਲਾ ਨਵਦੀਪ ਕੌਰ, ਸਤੀਸ਼ ਕੁਮਾਰ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।