ਸਰਕਾਰ ਦੀ ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰਾਂ ਉਤੇ ਸਖਤੀ, ਇੰਤਕਾਲ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ

Published on: May 18, 2025 11:27 am

ਪੰਜਾਬ

ਚੰਡੀਗੜ੍ਹ, 18 ਮਈ, ਦੇਸ਼ ਕਲਿੱਕ ਬਿਓਰੋ :

ਸਰਕਾਰ ਦੇ ਹੁਕਮਾਂ ਦੇ ਬਾਵਜੂਦ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਖੈਰ ਨਹੀਂ ਹੈ। ਸਰਕਾਰ ਇਨ੍ਹਾਂ ਤਹਿਸੀਲਦਾਰਾਂ ਖਿਲਾਫ ਕਾਰਵਾਈ ਕਰਨ ਦੇ ਮੁੜ ਵਿੱਚ ਹੈ। ਇਸ ਸਬੰਧੀ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਪੱਤਰ ਲਿਖਿਆ ਗਿਆ ਹੈ। ਮਾਲ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮਾਂ-ਹੱਦ ਤੋਂ ਵੱਧ ਪੈਂਡਿੰਗ ਇੰਤਕਾਲ ਰੱਖਣ ਦੇ ਮਾਮਲੇ ’ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪੈਂਡਿੰਗ ਇੰਤਕਾਲ ਪੂਰੇ ਕਰਨ ਨੂੰ ਲੈ ਕੇ ਪੰਜ ਵਾਰ ਵੀਡਿਓ ਕਾਨਫ਼ਰੰਸ ਕਰਨ ਦੇ ਬਾਵਜੂਦ ਇੰਤਕਾਲ ਪੈਂਡਿੰਗ ਹੀ ਚੱਲ ਰਹੇ ਹਨ।

ਉਨ੍ਹਾਂ ਡੀਸੀਜ਼ ਨੂੰ ਪੈਂਡਿੰਗ ਇੰਤਕਾਲਾਂ ਦੀ ਸੂਚਨਾ 19 ਮਈ ਨੂੰ ਸਵੇਰੇ 11 ਵਜੇ ਤੱਕ ਭੇਜਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਸਜ਼ਾ ਦੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾ ਸਕੇ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਵਿੱਚ ਜ਼ੀਰਕਪੁਰ ਤਹਿਸੀਲ ’ਚ 95, ਡੇਰਾਬੱਸੀ ’ਚ 94 ਤੇ ਖਰੜ ਵਿਖੇ 48 ਇੰਤਕਾਲ ਅਜੇ ਬਾਕੀ ਪਏ ਹਨ। ਲੁਧਿਆਣਾ ਜ਼ਿਲ੍ਹੇ ਦੀ ਸਾਹਨੇਵਾਲ ਤਹਿਸੀਲ ’ਚ 67, ਲੁਧਿਆਣਾ ਪੱਛਮੀ ’ਚ 59 ਤੇ ਪਾਇਲ ਤਹਿਸੀਲ ਅਧੀਨ 54 ਇੰਤਕਾਲ ਪੈਡਿੰਗ ਹਨ। ਅੰਮ੍ਰਿਤਸਰ ਜ਼ਿਲ੍ਹੇ ’ਚ ਅੰਮ੍ਰਿਤਸਰ-2 ਤਹਿਸੀਲ ’ਚ 105, ਅੰਮ੍ਰਿਤਸਰ-1 ’ਚ 41 ਤੇ ਬਾਬਾ ਬਕਾਲਾ ’ਚ 26 ਇੰਤਕਾਲ ਪੈਂਡਿੰਗ ਹਨ। ਜਲੰਧਰ ਜ਼ਿਲ੍ਹੇ ਦੀ ਤਹਿਸੀਲ ਜਲੰਧਰ-2 ਤੇ ਜਲੰਧਰ-1 ’ਚ ਕ੍ਰਮਵਾਰ 25 ਤੇ 21 ਇੰਤਕਾਲ ਪੈਂਡਿੰਗ ਹਨ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਤਹਿਸੀਲ ’ਚ 33 ਇੰਤਕਾਲ ਪੈਂਡਿੰਗ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।